55 ਸਾਲ ਦੇ ਹੋਏ ਰਾਹੁਲ ਗਾਂਧੀ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

Thursday, Jun 19, 2025 - 11:10 AM (IST)

55 ਸਾਲ ਦੇ ਹੋਏ ਰਾਹੁਲ ਗਾਂਧੀ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ 55ਵੇਂ ਜਨਮ ਦਿਨ 'ਤੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਲਿਖਿਆ,''ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।'' 

PunjabKesari

ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਨਵੀਂ ਦਿੱਲੀ 'ਚ ਹੋਇਆ ਸੀ। ਮੌਜੂਦਾ ਸਮੇਂ ਉਹ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਅਤੇ ਹੇਠਲੇ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਹਨ। ਨਹਿਰੂ-ਗਾਂਧੀ ਪਰਿਵਾਰ ਦੇ ਵੰਸ਼ਜ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮੁੱਖ ਵਿਰੋਧੀ ਦਲ ਕਾਂਗਰਸ ਦਾ ਚਿਹਰਾ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News