ਰਾਹੁਲ ਦਾ ਮੋਦੀ ਸਰਕਾਰ 'ਤੇ ਹਮਲਾ, ਬੋਲੇ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਗਜਬ ਦਾ 'ਵਿਕਾਸ'

01/07/2021 4:46:03 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਜਬ ਦਾ ਵਿਕਾਸ ਹੋਇਆ ਹੈ। ਮੋਦੀ ਸਰਕਾਰ ਫਿਊਲ 'ਤੇ ਭਾਰੀ ਟੈਕਸ ਵਸੂਲ ਕੇ ਜਨਤਾ ਨੂੰ ਲੁੱਟ ਰਹੀ ਹੈ। ਇਹੀ ਕਾਰਨ ਹੈ ਕਿ ਸਰਕਾਰ ਪੈਟਰੋਲ-ਡੀਜ਼ਲ 'ਤੇ ਜੀ.ਐੱਸ.ਟੀ. ਲਾਗੂ ਕਰਨ ਲਈ ਤਿਆਰ ਨਹੀਂ ਹੈ।'' ਉੱਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧਣ ਨੂੰ ਲੈ ਕੇ ਸੋਨੀਆ ਨੇ ਸਰਕਾਰ 'ਤੇ ਕੀਤਾ ਤਿੱਖਾ ਹਮਲਾ

PunjabKesari
ਦੱਸਣਯੋਗ ਹੈ ਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵਲੋਂ ਲਗਾਤਾਰ ਦੂਜੇ ਦਿਨ ਕੀਮਤਾਂ 'ਚ ਵਾਧਾ ਕਰਨ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ ਵੀਰਵਾਰ ਨੂੰ 84.20 ਰੁਪਏ ਪ੍ਰਤੀ ਲੀਟਰ ਹੋ ਗਈ, ਜੋ ਹੁਣ ਤੱਕ ਦਾ ਉੱਚਾ ਪੱਧਰ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੀ ਮੁੱਲ ਨੋਟੀਫਿਕੇਸ਼ਨ ਅਨੁਸਾਰ, ਐਤਵਾਰ ਨੂੰ ਪੈਟਰੋਲ ਦੀ ਕੀਮਤ 'ਚ 23 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਹੁਣ ਪੈਟਰੋਲ ਦੀ ਕੀਮਤ 84.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 74.38 ਰੁਪਏ ਹੋ ਗਈ ਹੈ। ਮੁੰਬਈ 'ਚ ਪੈਟਰੋਲ 90.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.07 ਰੁਪਏ ਪ੍ਰਤੀ ਲੀਟਰ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News