ਪੈਟਰੋਲ-ਡੀਜ਼ਲ ਦੇ ਰੇਟ GST ਦੇ ਦਾਇਰੇ 'ਚ ਲਿਆਉਣ ਮੋਦੀ: ਰਾਹੁਲ ਗਾਂਧੀ

10/05/2018 11:28:12 AM

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਆਸਮਾਨ ਛੂਹ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਰਨ ਲੋਕ ਪਰੇਸ਼ਾਨ ਹਨ, ਇਸ ਲਈ ਇਨ੍ਹਾਂ ਉਤਪਾਦਾਂ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਉਂਦਾ ਜਾਵੇ। ਗਾਂਧੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਮੋਦੀ ਜੀ, ਆਮ ਜਨਤਾ ਪੈਟਰੋਲ-ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੈ। ਤੁਸੀਂ ਕ੍ਰਿਪਾ ਕਰਕੇ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਓ। 


ਸਰਕਾਰ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਉਤਪਾਦ ਫੀਸ ਘਟਾਉਣ ਦੀ ਘੋਸ਼ਣਾ ਕੀਤੀ ਹੈ, ਜਿਸ ਦੇ ਕਾਰਨ ਇਸ ਦੇ ਰੇਟ ਢਾਈ ਰੁਪਏ ਘਟੇ ਹਨ। ਕਾਂਗਰਸ ਨੇ ਇਸ ਨੂੰ ਜਨਤਾ ਦੇ ਗੁੱਸਾ ਅਤੇ ਚਾਰ ਰਾਜਾਂ 'ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਹੈ।