ਰਾਹੁਲ ਗਾਂਧੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
Tuesday, Mar 18, 2025 - 11:59 AM (IST)

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਯਾਨੀ ਮੰਗਲਵਾਰ ਨੂੰ ਇੱਥੇ ਭਾਰਤ ਯਾਤਰਾ 'ਤੇ ਆਏ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਕਾਂਗਰਸ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਨੇਤਾਵਾਂ ਵਿਚਾਲੇ ਅੱਜ ਸਵੇਰੇ ਇੱਥੇ ਮੁਲਾਕਾਤ ਹੋਈ, ਜਿਸ ਨੂੰ ਦੋਵਾਂ ਵਿਚਾਲੇ ਸੰਬੰਧਾਂ ਨੂੰ ਵਧਾਉਣ ਨੂੰ ਲੈ ਕੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਪਾਰਟੀ ਨੇ ਕਿਹਾ,"ਸ਼੍ਰੀ ਗਾਂਧੀ ਅਤੇ ਸ਼੍ਰੀ ਲਕਸਨ ਵਿਚਕਾਰ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਹੈ। ਇਸ ਮੁਲਾਕਾਤ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ 'ਤੇ ਚਰਚਾ ਕੀਤੀ। ਇਹ ਮੁਲਾਕਾਤ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਸਹਿਯੋਗ ਵਧਾਉਣ ਵੱਲ ਇਕ ਕਦਮ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8