ਨਾ ਵੈਕਸੀਨ, ਨਾ ਰੁਜ਼ਗਾਰ, ਬਿਲਕੁਲ ਫੇਲ੍ਹ ਮੋਦੀ ਸਰਕਾਰ: ਰਾਹੁਲ ਗਾਂਧੀ
Wednesday, May 05, 2021 - 03:28 PM (IST)
ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਨੂੰ ਲੈ ਕੇ ਬੁੱਧਵਾਰ ਨੂੰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ। ਰਾਹੁਲ ਨੇ ਦੋਸ਼ ਲਾਇਆ ਕਿ ਲੋਕਾਂ ਨੂੰ ਟੀਕਾ ਅਤੇ ਰੁਜ਼ਗਾਰ ਉਪਲੱਬਧ ਕਰਾਉਣ ’ਚ ਮੋਦੀ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਨਾ ਵੈਕਸੀਨ, ਨਾ ਰੁਜ਼ਗਾਰ, ਜਨਤਾ ਝਲੇ ਕੋਰੋਨਾ ਦੀ ਮਾਰ, ਬਿਲਕੁਲ ਫੇਲ੍ਹ ਮੋਦੀ ਸਰਕਾਰ!
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ’ਚ ਮਿਲਿਆ ਕੋਰੋਨਾ ਦਾ ਨਵਾਂ ਰੂਪ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਕੋਰੋਨਾ ਲਾਗ ਦਾ ਪ੍ਰਸਾਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਤਾਲਾਬੰਦੀ ਹੀ ਇਕਮਾਤਰ ਉਪਾਅ ਰਹਿ ਗਿਆ ਹੈ। ਉਨ੍ਹਾਂ ਟਵੀਟ ਕਰ ਕੇ ਆਖਿਆ ਸੀ ਕਿ ਭਾਰਤ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਗਰੀਬਾਂ ਅਤੇ ਮਜ਼ਦੂਰਾਂ ਨੂੰ ਨਿਆਂ ਵਿਵਸਥਾ ਦੇ ਅਧੀਨ ਸੁਰੱਖਿਆ ਪ੍ਰਦਾਨ ਕਰ ਕੇ ਲਾਗ ਨੂੰ ਰੋਕਣ ਦਾ ਮੁਕੰਮਲ ਤਾਲਾਬੰਦੀ ਹੀ ਇਕਮਾਤਰ ਉਪਾਅ ਹੈ।
ਇਹ ਵੀ ਪੜ੍ਹੋ: ਕੋਰੋਨਾ ਸੰਕਰਮਣ ਦਾ ਪ੍ਰਸਾਰ ਰੋਕਣ ਲਈ ਲਾਕਡਾਊਨ ਹੀ ਇਕਮਾਤਰ ਰਸਤਾ : ਰਾਹੁਲ ਗਾਂਧੀ
ਜ਼ਿਕਰਯੋਗ ਹੈ ਕਿ ਦੇਸ਼ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਇਕ ਦਿਨ ਵਿਚ ਕੋਵਿਡ-19 ਦੇ ਰਿਕਾਰਡ 3,780 ਲੋਕਾਂ ਦੀ ਮੌਤ ਤੋਂ ਬਾਅਦ ਇਸ ਬੀਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵੱਧ ਕੇ 2,26,188 ਹੋ ਗਈ ਹੈ, ਜਦਕਿ ਇਕ ਦਿਨ ’ਚ ਵਾਇਰਸ ਦੇ 3,82,315 ਨਵੇਂ ਮਾਮਲੇ ਸਾਹਮਣੇ ਆਏ ਹਨ।