...ਜਦੋਂ ਰਾਹੁਲ ਗਾਂਧੀ ਨੇ ਬਾਪੂ ਬਲਕੌਰ ਸਿੰਘ ਸਾਹਮਣੇ ਸਟੇਜ 'ਤੇ ਲਾਇਆ ਸਿੱਧੂ ਮੂਸੇਵਾਲਾ ਦਾ ਗਾਣਾ '295'
Wednesday, May 29, 2024 - 02:25 PM (IST)
ਐਂਟਰਟੇਨਮੈਂਟ ਡੈਸਕ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 2 ਸਾਲ ਹੋ ਗਏ ਹਨ। ਇਸ ਨੂੰ ਦੁਨੀਆ ਭਰ 'ਚ 'ਕਾਲੇ ਦਿਨ' ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਕਈ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਚਾਰ ਲਈ ਰਾਹੁਲ ਗਾਂਧੀ ਅੱਜ ਦਾਖਾ ਦੀ ਦਾਣਾ ਮੰਡੀ ਪੁੱਜੇ।
ਸਭ ਤੋਂ ਪਹਿਲਾਂ ਸਟੇਜ 'ਤੇ ਰਾਹੁਲ ਗਾਂਧੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ। ਰੈਲੀ 'ਚ ਸਟੇਜ 'ਤੇ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਲਗਾਈ ਗਈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੀ ਸਪੀਚ ਖ਼ਤਮ ਕਰਨ ਮਗਰੋਂ ਸਿੱਧੂ ਦਾ ਗੀਤ 295 ਫੋਨ 'ਤੇ ਪਲੇਅ ਕੀਤਾ। ਇਹ ਵੇਖ ਕੇ ਬਾਪੂ ਬਲਕੌਰ ਭਾਵੁਕ ਹੁੰਦੇ ਨਜ਼ਰ ਆਏ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਹੁਲ ਗਾਂਧੀ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਅਤੇ ਰਾਹੁਲ ਗਾਂਧੀ ਆਪਣੇ ਚਹੇਤੇ ਦੀ ਬੇੜੀ ਨੂੰ ਯਕੀਨੀ ਬਣਾਉਣ ਲਈ ਖੁਦ ਮੈਦਾਨ 'ਚ ਆ ਗਏ ਹਨ। ਉਹ ਜਗ੍ਹਾ ਚੁਣੀ ਗਈ ਹੈ ਜਿੱਥੇ ਰਾਹੁਲ ਗਾਂਧੀ ਨੇ ਪਿਛਲੀ ਵਾਰ 2019 ਦੀਆਂ ਚੋਣਾਂ 'ਚ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕੀਤਾ ਸੀ।
ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੋਦੀ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਅਤੇ 70 ਸਾਲਾਂ 'ਚ ਪਹਿਲੀ ਵਾਰ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਹੈ। ਮੋਦੀ ਨੇ ਭਰਾ ਨੂੰ ਭਰਾ, ਇੱਕ ਜਾਤ ਨੂੰ ਦੂਜੀ, ਧਰਮ ਨੂੰ ਧਰਮ ਖ਼ਿਲਾਫ਼, ਇੱਕ ਭਾਸ਼ਾ ਨੂੰ ਦੂਜੀ ਨਾਲ ਲੜਾਇਆ। ਇਸ ਤੋਂ ਇਲਾਵਾ ਸਿਰਫ਼ 22 ਅਰਬਪਤੀਆਂ ਨੂੰ ਹੀ ਫਾਇਦਾ ਹੋਇਆ ਪਰ 4 ਜੂਨ ਤੋਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ 'ਚ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦਾ ਧਿਆਨ ਰੱਖਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਦੀ ਬਰਸੀ 'ਤੇ ਚਰਨਜੀਤ ਚੰਨੀ ਨੇ ਪਾਈ ਪੋਸਟ, ਕਿਹਾ ਪੰਜਾਬ ਦੇ ਹੀਰੇ ਪੁੱਤ ਲਈ ਜਾਰੀ ਰੱਖਾਂਗੇ ਸੰਘਰਸ਼
ਕਾਂਗਰਸ ਦਾ ਚੋਣ ਮੈਨੀਫੈਸਟੋ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬਾਂ ਦਾ ਹੈ। ਕਾਂਗਰਸ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਹਰ ਮਹੀਨੇ ਔਰਤਾਂ ਅਤੇ ਨੌਜਵਾਨਾਂ ਦੇ ਖਾਤਿਆਂ 'ਚ 8500 ਰੁਪਏ ਜਮ੍ਹਾ ਕਰਵਾਏ ਜਾਣਗੇ। ਰਾਹੁਲ ਨੇ ਪੰਜਾਬ 'ਚ ਵੱਧ ਰਹੀ ਨਸ਼ੇ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ 'ਚੋਂ ਨਸ਼ਾ ਖ਼ਤਮ ਕਰਨ ਲਈ ਸਖ਼ਤ ਅਤੇ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਰਾਹੁਲ ਨੇ ਕਿਹਾ ਕਿ ਮਨਰੇਗਾ ਤਹਿਤ ਦਿਹਾੜੀ 400 ਰੁਪਏ ਹੋਵੇਗੀ। ਅਗਨੀਵੀਰ ਸਕੀਮ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਤੀਹ ਲੱਖ ਖਾਲੀ ਅਸਾਮੀਆਂ 'ਤੇ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਰੁਜ਼ਗਾਰ ਦੇ ਅਧਿਕਾਰ ਲਈ ਕਾਨੂੰਨ ਬਣਾਇਆ ਜਾਵੇਗਾ। ਵੜਿੰਗ ਤੋਂ ਇਲਾਵਾ ਰਾਹੁਲ ਨੇ ਰੈਲੀ 'ਚ ਫਰੀਦਕੋਟ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੌਮਰ ਲਈ ਵੀ ਵੋਟਾਂ ਮੰਗੀਆਂ।
ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਨੂੰ ਯਾਦ ਕਰ ਭਾਵੁਕ ਹੋਈ ਸੋਨਮ ਬਾਜਵਾ, ਲਿਖਿਆ- ਜਸਟਿਸ ਇਕ ਧੁੰਦਲੀ ਉਮੀਦ ਬਣ ਗਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।