ਪੈਟਰੋਲ ਡੀਜ਼ਲ ਦੀਆਂ ਕੀਮਤਾਂ ''ਚ ਆਇਆ ਉਛਾਲ, ਰਾਹੁਲ ਬੋਲੇ- ਚੋਣਾਂ ਖ਼ਤਮ, ਲੁੱਟ ਮੁੜ ਸ਼ੁਰੂ

Thursday, May 06, 2021 - 02:10 PM (IST)

ਪੈਟਰੋਲ ਡੀਜ਼ਲ ਦੀਆਂ ਕੀਮਤਾਂ ''ਚ ਆਇਆ ਉਛਾਲ, ਰਾਹੁਲ ਬੋਲੇ- ਚੋਣਾਂ ਖ਼ਤਮ, ਲੁੱਟ ਮੁੜ ਸ਼ੁਰੂ

ਨਵੀਂ ਦਿੱਲੀ- ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਚੋਣਾਂ ਖ਼ਤਮ ਹੋਣ ਦੇ ਨਾਲ ਹੀ 'ਲੁੱਟ ਮੁੜ' ਸ਼ੁਰੂ ਹੋ ਗਈ ਹੈ। ਪਾਰਟੀ ਨੇ ਸਰਕਾਰ ਨੂੰ ਇਹ ਅਪੀਲ ਵੀ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਵਾਪਸ ਲਈਆਂ ਜਾਣ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ,''ਚੋਣਾਂ ਖ਼ਤਮ, ਲੁੱਟ ਮੁੜ ਸ਼ੁਰੂ!'' ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ,''ਦੇਸ਼ ਕੋਰੋਨਾ ਨਾਲ ਜੂਝ ਰਿਹਾ ਹੈ ਪਰ ਮੋਦੀ ਸਰਕਾਰ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਜਨਤਾ ਨੂੰ ਲੁੱਟ ਰਹੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਾਪਸ ਲਵੋ।''

PunjabKesariਦੱਸਣਯੋਗ ਹੈ ਕਿ ਪੈਟਰੋਲ ਦੀ ਕੀਮਤ 'ਚ ਵੀਰਵਾਰ ਨੂੰ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਗਿਆ। ਤੇਲ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਫਿਊਲ ਦੀਆਂ ਕੀਮਤਾਂ ਵਧਾਈਆਂ ਹਨ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 90.74 ਰੁਪਏ ਤੋਂ ਵੱਧ ਕੇ 90.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ ਡੀਜ਼ਲ ਦੀ ਕੀਮਤ ਇਸ ਦੌਰਾਨ 81.12 ਰੁਪਏ ਤੋਂ ਵੱਧ ਕੇ 81.42 ਰੁਪਏ ਪ੍ਰਤੀ ਲੀਟਰ ਹੋ ਗਈ।

PunjabKesari


author

DIsha

Content Editor

Related News