ਸਾਡੇ ਕੋਲ ਪੌਪ ਸਟਾਰ ਹਨ, ਜੋ ਭਾਰਤੀ ਕਿਸਾਨਾਂ ਦੀ ਸਥਿਤੀ ''ਤੇ ਟਿੱਪਣੀ ਕਰ ਰਹੇ ਹਨ : ਰਾਹੁਲ ਗਾਂਧੀ
Monday, Feb 22, 2021 - 05:15 PM (IST)
ਵਾਇਨਾਡ (ਕੇਰਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਤੀ ਇਕਜੁਟਤਾ ਪ੍ਰਗਟ ਕਰਨ ਲਈ ਸੋਮਵਾਰ ਨੂੰ ਆਪਣੇ ਚੋਣ ਖੇਤਰ 'ਚ ਇਕ ਟਰੈਕਟਰ ਰੈਲੀ 'ਚ ਸ਼ਾਮਲ ਹੋਏ। ਇਸ ਦੌਰਾਨ ਰਾਹੁਲ ਨੇ ਕਿਹਾ ਕਿ ਖੇਤੀ ਇਕਮਾਤਰ ਵਪਾਰ ਹੈ, ਜਿਸ ਦਾ ਸੰਬੰਧ 'ਭਾਰਤ ਮਾਤਾ' ਨਾਲ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰਨ, ਜਿਨ੍ਹਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਾਗੂ ਕੀਤਾ ਹੈ। ਵਾਇਨਾਡ ਜ਼ਿਲ੍ਹੇ ਦੇ ਥ੍ਰਿਕਕਾਈਪੱਟਾ ਤੋਂ ਮੁਤਿਲ ਵਿਚਾਲੇ 6 ਕਿਲੋਮੀਟਰ ਲੰਬੀ ਟਰੈਕਟਰ ਰੈਲੀ ਤੋਂ ਬਾਅਦ ਆਯੋਜਿਤ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ,''ਪੂਰੀ ਦੁਨੀਆ ਭਾਰਤੀ ਕਿਸਾਨਾਂ ਦੀ ਪਰੇਸ਼ਾਨੀ ਦੇਖ ਸਕਦੀ ਹੈ ਪਰ ਦਿੱਲੀ ਦੀ ਸਰਕਾਰ ਕਿਸਾਨਾਂ ਦਾ ਦਰਦ ਨਹੀਂ ਸਮਝ ਪਾ ਰਹੀ ਹੈ।''
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਅੰਤਰਰਾਸ਼ਟਰੀ ਹਸਤੀਆਂ, ਪੌਪ ਸਟਾਰ ਰਿਹਾਨਾ ਨੇ ਵੀ ਦਿੱਤਾ ਸਮਰਥਨ
ਰਾਹੁਲ ਨੇ ਕਿਹਾ,''ਸਾਡੇ ਕੋਲ ਪੌਪ ਸਟਾਰ ਹਨ, ਜੋ ਭਾਰਤੀ ਕਿਸਾਨਾਂ ਦੀ ਸਥਿਤੀ 'ਤੇ ਟਿੱਪਣੀ ਕਰ ਰਹੇ ਹਨ ਪਰ ਭਾਰਤ ਸਰਕਾਰ ਨੂੰ ਇਸ 'ਚ ਰੁਚੀ ਨਹੀਂ ਹੈ। ਰਾਹੁਲ ਨੇ ਦੋਸ਼ ਲਗਾਇਆ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਭਾਰਤ ਦੀ ਖੇਤੀ ਵਿਵਸਥਾ ਨੂੰ ਬਰਬਾਦ ਕਰਨ ਅਤੇ ਪੂਰਾ ਕਾਰੋਬਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2-3 ਦੋਸਤਾਂ ਨੂੰ ਦੇਣ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ 40 ਲੱਖ ਕਰੋੜ ਰੁਪਏ ਨਾਲ ਦੇਸ਼ ਦਾ ਸਭ ਤੋਂ ਵੱਡਾ ਕਾਰੋਬਾਰ ਹੈ ਅਤੇ ਇਸ ਨਾਲ ਕਰੋੜਾਂ ਭਾਰਤੀਆਂ ਜੁੜੇ ਹਨ। ਕਾਂਗਰਸ ਨੇਤਾ ਨੇ ਕਿਹਾ,''ਖੇਤੀ ਇਕਮਾਤਰ ਵਪਾਰ ਹੈ, ਜਿਸ ਦਾ ਸੰਬੰਧ 'ਭਾਰਤ ਮਾਤਾ' ਨਾਲ ਹੈ ਅਤੇ ਕੁਝ ਲੋਕ ਇਸ ਕਾਰੋਬਾਰ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ।''
ਇਹ ਵੀ ਪੜ੍ਹੋ : ਸਵਰਾ ਭਾਸਕਰ ਨੇ ਟਵੀਟ ਕਰ ਰਿਹਾਨਾ ਨੂੰ ਦੱਸਿਆ ‘ਟੁਕੜੇ ਟੁਕੜੇ ਗੈਂਗ’ ਦੀ ਇੰਟਰਨੈਸ਼ਨਲ ਮੈਂਬਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ