ਰਾਹੁਲ, ਪ੍ਰਿਯੰਕਾ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਵਾਧੇ ਨੂੰ ਲੈ ਕੇ ਸਰਕਾਰ ''ਤੇ ਨਿਸ਼ਾਨਾ ਸਾਧਿਆ

Saturday, Feb 20, 2021 - 01:58 PM (IST)

ਰਾਹੁਲ, ਪ੍ਰਿਯੰਕਾ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਵਾਧੇ ਨੂੰ ਲੈ ਕੇ ਸਰਕਾਰ ''ਤੇ ਨਿਸ਼ਾਨਾ ਸਾਧਿਆ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਸ਼ਨੀਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦੋਸ਼ ਲ ਗਾਇਆ ਕਿ ਇਸ ਸਰਕਾਰ ਦੇ ਰਾਜ 'ਚ ਮਹਿੰਗਾਈ ਦਾ ਵਿਕਾਸ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਪੈਟਰੋਲੀਅਮ ਉਤਪਾਦਾਂ ਦੀ ਕੀਮਤ 'ਚ ਵਾਧੇ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਮਹਿੰਗਾਈ ਦਾ ਵਿਕਾਸ!'' 

PunjabKesari
ਕਾਂਗਰਸ ਦੀ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਨੇ ਸਰਕਾਰ 'ਤੇ ਤੰਜ ਕੱਸਦੇ ਹੋਏ ਕਿਹਾ,''ਭਾਜਪਾ ਸਰਕਾਰ ਨੂੰ ਹਫ਼ਤੇ 'ਚ ਉਸ ਦਿਨ ਦਾ ਨਾਮ 'ਚੰਗਾ ਦਿਨ' ਕਰ ਦੇਣਾ ਚਾਹੀਦਾ, ਜਿਸ ਦਿਨ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਨਾ ਹੋਵੇ, ਕਿਉਂਕਿ ਮਹਿੰਗਾਈ ਦੀ ਮਾਰ ਕਾਰਨ ਬਾਕੀ ਦਿਨ ਤਾਂ ਆਮ ਜਨਤਾ ਲਈ 'ਮਹਿੰਗੇ ਦਿਨ' ਹਨ। ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈ, ਜਦੋਂ ਕਿ ਡੀਜ਼ਲ ਦੀ ਕੀਮਤ ਵੱਧ ਕੇ 80.60 ਰੁਪਏ ਪ੍ਰਤੀ ਲੀਟਰ ਹੋ ਗਈ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 11ਵੇਂ ਦਿਨ ਵਾਧਾ ਕੀਤਾ। ਸ਼ੁੱਕਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ 'ਚ 31 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਚ 33 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।

PunjabKesari


author

DIsha

Content Editor

Related News