PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

Tuesday, Jul 21, 2026 - 04:06 PM (IST)

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਕਈ ਹੋਰ ਨੇਤਾ ਵਿਦਿਆਰਥੀਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠ ਗਏ। ਪ੍ਰਧਾਨ ਮੰਤਰੀ ਦੇ ਘਰ '7 ਲੋਕ ਕਲਿਆਣ ਮਾਰਗ' ਦੇ ਨੇੜੇ ਧਰਨੇ 'ਤੇ ਬੈਠੇ ਕਾਂਗਰਸ ਨੇਤਾਵਾਂ ਨੇ ਇੱਥੇ 'ਪ੍ਰਧਾਨ ਮੰਤਰੀ ਅਸਤੀਫਾ ਦਿਓ' ਦੇ ਨਾਅਰੇ ਲਗਾਏ। ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਕਿਹਾ ਕਿ ਪੁਲਸ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ। 

ਉਨ੍ਹਾਂ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਕੁੱਟਮਾਰ ਲਈ ਗ੍ਰਹਿ ਮੰਤਰ ਅਮਿਤ ਸ਼ਾਹ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ। ਪ੍ਰਿਯੰਕਾ ਗਾਂਧੀ ਨੇ ਕਿਹਾ,''ਅਸੀਂ ਸਦਨ 'ਚ ਚਰਚਾ ਕਰਨਾ ਚਾਹੁੰਦੇ ਹਾਂ ਪਰ ਵਿਰੋਧੀ ਧਿਰ ਨੂੰ ਗੱਲ ਕਰਨ ਨਹੀਂ ਦਿੱਤੀ ਜਾਂਦੀ। ਇਹ ਸਦਨ ਉਨ੍ਹਾਂ ਨੌਜਵਾਨਾਂ ਦਾ ਹੈ, ਜਿਨ੍ਹਾਂ 'ਤੇ ਸਰਕਾਰ  ਲਾਠੀ ਚਲਾ ਰਹੀ ਹੈ, ਹੰਝੂ ਗੈਸ ਦੇ ਗੋਲੇ ਛੱਡ ਰਹੀ ਹੈ। ਬੱਚਿਆਂ ਦੀ ਗੱਲ ਸੁਣੀ ਜਾਵੇ ਅਤੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇ।'' ਕਾਂਗਰਸ ਦੇ ਦੋਵਾਂ ਮੁੱਖ ਨੇਤਾਵਾਂ ਨੇ ਰਾਮ ਮਨੋਹਰ ਲੋਹੀਆ ਹਸਪਤਾਲ ਪਹੁੰਚ ਕੇ ਜ਼ਖਮੀ ਵਿਦਿਆਰਥੀਆਂ ਨਾਲ ਮੁਲਾਕਾਤ ਵੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News