ਰਾਹੁਲ, ਪ੍ਰਿਯੰਕਾ ਅਤੇ ਕਈ ਹੋਰ ਕਾਂਗਰਸ ਨੇਤਾਵਾਂ ਨੇ ਰਾਜੀਵ ਗਾਂਧੀ ਦੀ ਬਰਸੀ ''ਤੇ ਦਿੱਤੀ ਸ਼ਰਧਾਂਜਲੀ
Friday, May 21, 2021 - 12:29 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਦੇ ਵਿਕਾਸ 'ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਰਾਹੁਲ ਨੇ 'ਵੀਰਭੂਮੀ' ਜਾ ਕੇ ਆਪਣੇ ਪਿਤਾ ਦੀ ਸਮਾਧੀ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਟਵਿੱਟਰ 'ਤੇ ਆਪਣੇ ਪਿਤਾ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਕਿਹਾ,''ਸੱਚ, ਕਰੁਣਾ, ਪ੍ਰਗਤੀ।'' ਉੱਥੇ ਹੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਆਪਣੇ ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੀ ਇਕ ਤਸਵੀਰ ਸਾਂਝੇ ਕਰਦੇ ਹੋਏ ਟਵੀਟ ਕੀਤਾ,''ਪ੍ਰੇਮ ਤੋਂ ਵੱਡੀ ਕੋਈ ਤਾਕਤ ਨਹੀਂ ਹੈ, ਦਯਾ ਤੋਂ ਵੱਡਾ ਕੋਈ ਸਾਹਸ ਨਹੀਂ ਹੈ, ਕਰੁਣਾ ਤੋਂ ਵੱਡੀ ਕੋਈ ਸ਼ਕਤੀ ਨਹੀਂ ਹੈ ਅਤੇ ਸਬਰ ਨਾਲੋਂ ਵੱਡਾ ਕੋਈ ਗੁਰੂ ਨਹੀਂ ਹੈ।''
ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ਰਾਜੀਵ ਗਾਂਧੀ ਨੂੰ ਇਕ ਅਜਿਹੇ ਨੇਤਾ ਦੇ ਤੌਰ 'ਤੇ ਹਮੇਸ਼ਾ ਯਾਦ ਕਰੇਗਾ, ਜਿਨ੍ਹਾਂ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ,''ਰਾਜੀਵ ਜੀ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ, ਕਿਉਂਕਿ ਉਹ ਉਦਯੋਗਿਕੀਕਰਨ ਅਤੇ ਸੂਚਨਾ ਤਕਨਾਲੋਜੀ ਦੀ 21ਵੀਂ ਸਦੀ ਵੱਲ ਭਾਰਤ ਨੂੰ ਲੈ ਗਏ। ਸਾਰੇ ਜਾਣਦੇ ਹਨ ਕਿ ਦੇਸ਼ 'ਚ ਦੂਰਸੰਚਾਰ ਕ੍ਰਾਂਤੀ ਦੀ ਸ਼ੁਰੂਆਤ ਰਾਜੀਵ ਗਾਂਧੀ ਜੀ ਨੇ ਕੀਤੀ।''
ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਰਾਜੀਵ ਗਾਂਧੀ ਨੂੰ ਯਾਦ ਕਰਦੇ ਹੋਏ ਟਵੀਟ ਕੀਤਾ,''ਅੱਜ ਅਸੀਂ ਭਾਰਤ ਦੇ ਸਭ ਤੋਂ ਮਹਾਨ ਬੇਟਿਆਂ 'ਚੋਂ ਇਕ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੇ ਸ਼ਹਾਦਤ ਦਿਵਸ ਨੂੰ ਯਾਦ ਕਰਦੇ ਹਨ ਅਤੇ ਸ਼ਰਧਾਂਜਲੀ ਭੇਟ ਕਰਦੇ ਹਨ। ਉਹ ਵਿਚਾਰਾਂ ਅਤੇ ਊਰਜਾ ਨਾਲ ਭਰੇ ਸਨ ਅਤੇ ਭਾਰਤ ਨੂੰ ਇਕ ਵੱਡੀ ਤਾਕਤ ਬਣਾਉਣ ਦਾ ਉਨ੍ਹਾਂ ਦਾ ਸੁਫ਼ਨਾ ਸੀ।'' ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਕਈ ਹੋਰ ਨੇਤਾਵਾਂ ਨੂੰ ਵੀ ਰਾਜੀਵ ਗਾਂਧੀ ਨੂੰ ਯਾਦ ਕੀਤਾ। ਦੱਸਣਯੋਗ ਹੈ ਕਿ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੂੰਬੁਦੁਰ 'ਚ ਇਕ ਧਮਾਕੇ 'ਚ ਰਾਜੀਵ ਗਾਂਧੀ ਦੀ ਮੌਤ ਹੋ ਗਈ ਸੀ।