ਕਰਨਾਟਕ: ਰਾਹੁਲ ਗਾਂਧੀ ਦਾ ਵੱਡਾ ਬਿਆਨ, 'ਕਾਂਗਰਸ ਸੱਤਾ 'ਚ ਆਈ ਤਾਂ ਮਛੇਰਿਆਂ ਨੂੰ ਦੇਵਾਂਗੇ 10 ਲੱਖ ਦਾ ਬੀਮਾ ਕਵਰ'

04/27/2023 8:29:35 PM

ਕਰਨਾਟਕ- ਕਰਨਾਟਕ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਕਰਨਾਟਕ ਦੀ ਸੱਤਾ 'ਚ ਉਨ੍ਹਾਂ ਦੀ ਪਾਰਟੀ ਦੇ ਆਉਣ 'ਤੇ ਮਛੇਰਿਆਂ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਵਾਅਦਾ ਕੀਤਾ ਹੈ। ਰਾਹੁਲ ਨੇ ਕਰਨਾਟਕ 'ਚ ਕਾਂਗਰਸ ਦੇ ਸੱਤਾ 'ਚ ਆਉਣ 'ਤੇ ਪ੍ਰਤੀ ਮਛੇਰੇ ਨੂੰ ਇਕ ਲੱਖ ਰੁਪਏ ਵਿਆਜ ਮੁਕਤ ਕਰਜਾ ਦੇਣ, ਇਕ ਦਿਨ 'ਚ ਇਕ ਤੋਂ ਲੈ ਕੇ 500 ਲੀਟਰ ਡੀਜ਼ਲ ਤਕ ਪ੍ਰਤੀ ਲੀਟਰ 25 ਰੁਪਏ ਦੀ ਸਬਸਿਡੀ ਦੇਣ ਦਾ ਵਾਅਦਾ ਕੀਤਾ।

 

ਰਾਹੁਲ ਗਾਂਧੀ ਨੇ ਉਡੁਪੀ 'ਚ ਮਛੇਰਾ ਭਾਈਚਾਰੇ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ 'ਚ ਆਉਣ ਤੋਂ ਬਾਅਦ ਅਸੀਂ ਮਛੇਰਿਆਂ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਕਾਂਗਰਸ ਸਰਕਾਰ ਮਛੇਰਿਆਂ ਦੀਆਂ ਲੋੜਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੋਵੇਗੀ। ਅਸੀਂ ਇਹ ਯਕੀਨੀ ਕਰਾਂਗੇ ਕਿ ਤੁਹਾਡੇ ਹਿੱਤਾਂ ਦੀ ਰਾਖੀ ਹੋਵੇ। 

ਇਸ ਵਿਚਕਾਰ ਰਾਹੁਲ ਗਾਂਧੀ ਨੇ ਮੰਗਲੁਰੂ 'ਚ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ 15 ਲੱਖ ਦਾ ਵਾਅਦਾ ਕੀਤਾ ਸੀ, ਪ੍ਰਤੀ ਸਾਲ 2 ਕਰੋੜ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਦੇ ਖਿਲਾਫ ਲੜਨ ਦਾ ਵਾਅਦਾ ਕੀਤਾ ਸੀ। ਇਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਜਦੋਂ ਮੈਂ ਇਸ ਖਿਲਾਫ ਆਵਾਜ਼ ਚੁੱਕੀ ਤਾਂ ਮੈਨੂੰ ਸਦਨ 'ਚੋਂ ਕੱਢ ਦਿੱਤਾ। ਮੈਂ ਸਿਰਫ ਇਹ ਪੁੱਛਿਆ ਸੀ ਕਿ ਪ੍ਰਧਾਨ ਮੰਤਰੀ ਜੀ ਤੁਸੀਂ ਭ੍ਰਿਸ਼ਟਾਚਾਰ ਦੀ ਗੱਲ ਕਰਦੇ ਹੋ ਪਰ ਕਰਨਾਟਕ 'ਚ ਜੋ ਹੋ ਰਿਹਾ ਹੈ ਉਨ੍ਹਾਂ ਨੂੰ ਤਾਂ ਤੁਸੀਂ ਵੇਖਦੇ ਨਹੀਂ।


Rakesh

Content Editor

Related News