ਵਿਦੇਸ਼ ਹਾਦਸੇ ''ਚ ਜ਼ਖ਼ਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਕਰਨਾਲ ਪੁੱਜੇ ਰਾਹੁਲ ਗਾਂਧੀ

Friday, Sep 20, 2024 - 10:13 AM (IST)

ਹਰਿਆਣਾ : ਕਾਂਗਰਸ ਨੇਤਾ ਰਾਹੁਲ ਗਾਂਧੀ ਵਿਦੇਸ਼ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਸ਼ੁੱਕਰਵਾਰ ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇਕ ਪਿੰਡ ਪਹੁੰਚੇ। ਪਿੰਡ ਵਾਸੀਆਂ ਨੇ ਦੱਸਿਆ ਕਿ ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਜ਼ਖ਼ਮੀ ਨੌਜਵਾਨ ਅਮਿਤ ਨਾਲ ਮੁਲਾਕਾਤ ਕੀਤੀ ਸੀ। ਕਰਨਾਲ ਦੇ ਸਥਾਨਕ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਗਾਂਧੀ ਦੀ ਫੇਰੀ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਹ ਪਿੰਡ ਘੋਗੜੀਪੁਰ ਪਹੁੰਚ ਗਏ। 

ਇਹ ਵੀ ਪੜ੍ਹੋ Online ਗੇਮ 'ਚ ਗਵਾ 'ਤੇ 96 ਲੱਖ, ਹੁਣ ਪਰਿਵਾਰ ਨੇ ਵੀ ਮੋੜ ਲਿਆ ਮੂੰਹ, ਨੌਜਵਾਨ ਨੇ ਰੋ-ਰੋ ਦੱਸੀ ਹੱਡੀ ਬੀਤੀ

ਇਸ ਸਬੰਧ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਿਤ ਦੇ ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਲਈ ਆਪਣੀ ਜ਼ਮੀਨ ਵੇਚ ਦਿੱਤੀ ਸੀ। ਰਾਹੁਲ ਗਾਂਧੀ ਅਜਿਹੇ ਸਮੇਂ ਵਿਚ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਹਰਿਆਣਾ ਗਏ ਹਨ, ਜਦੋਂ 15 ਦਿਨਾਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News