ਸੰਸਦ ਪਹੁੰਚੇ ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ

Monday, Aug 07, 2023 - 01:18 PM (IST)

ਨਵੀਂ ਦਿੱਲੀ- ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੋਮਵਾਰ ਨੂੰ ਰਾਹੁਲ ਗਾਂਧੀ ਸੰਸਦ ਪਹੁੰਚੇ, ਜਿੱਥੇ ਕਾਂਗਰਸ ਅਤੇ ਉਸ ਦੇ ਕੁਝ ਹੋਰ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ। ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ 'ਚ ਪਾਰਟੀ ਦੇ ਉਪ ਨੇਤਾ ਪ੍ਰਮੋਦ ਤਿਵਾੜੀ, ਸਮਾਜਵਾਦੀ ਪਾਰਟੀ ਦੇ ਰਾਮਗੋਪਾਲ ਯਾਦਵ, ਸ਼ਿਵਸੈਨਾ ਦੇ ਸੰਜੇ ਰਾਊਤ, ਰਿਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਐੱਨ. ਕੇ. ਪ੍ਰੇਮਚੰਦਰਨ ਅਤੇ ਕਈ ਹੋਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਭਵਨ ਦੇ ਪ੍ਰਵੇਸ਼ ਦੁਆਰ 'ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ 'ਰਾਹੁਲ ਗਾਂਧੀ ਸੰਘਰਸ਼ ਕਰੋ, ਅਸੀਂ ਤੁਹਾਡੇ ਨਾਲ ਹਾਂ' ਅਤੇ 'ਰਾਹੁਲ ਗਾਂਧੀ ਜ਼ਿੰਦਾਬਾਦ' ਦੇ ਨਾਅਰੇ ਲਾਏ। ਦਰਅਸਲ 'ਮੋਦੀ ਸਰਨੇਮ' ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਸਬੰਧ 'ਚ  ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਦੋਸ਼ ਸਿੱਧੀ 'ਤੇ ਸੁਪਰੀਮ ਕੋਰਟ ਵਲੋਂ ਸ਼ੁੱਕਰਵਾਰ 4 ਅਗਸਤ ਨੂੰ ਰੋਕ ਲਾਏ ਜਾਣ ਮਗਰੋਂ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਸੋਮਵਾਰ ਨੂੰ ਬਹਾਲ ਕਰ ਦਿੱਤੀ ਗਈ। ਇਸ ਸਬੰਧ ਵਿਚ ਲੋਕ ਸਭਾ ਸਕੱਤਰੇਤ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ।


Tanu

Content Editor

Related News