ਰਾਹੁਲ ਦੀ PM ਨੂੰ ਅਪੀਲ- ਪਹਿਲਗਾਮ ਹਮਲੇ ''ਚ ਮਾਰੇ ਗਏ ਲੋਕਾਂ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ

Thursday, May 01, 2025 - 06:08 PM (IST)

ਰਾਹੁਲ ਦੀ PM ਨੂੰ ਅਪੀਲ- ਪਹਿਲਗਾਮ ਹਮਲੇ ''ਚ ਮਾਰੇ ਗਏ ਲੋਕਾਂ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਅਪੀਲ ਕੀਤੀ। ਰਾਹੁਲ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਉਹ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਇਸ ਮੰਗ ਦਾ ਸਮਰਥਨ ਕਰਦੇ ਹਨ ਕਿ ਪੀੜਤਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਰਾਹੁਲ ਨੇ ਦੋਹਰਾਇਆ ਕਿ ਮੈਂ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਉਨ੍ਹਾਂ ਦੀ ਮੰਗ ਨਾਲ ਖੜ੍ਹਾ ਹਾਂ। 

ਰਾਹੁਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤ੍ਰਾਸਦੀ ਵਿਚ ਜਾਨ ਗੁਆਉਣ ਵਾਲਿਆਂ ਨੂੰ ਇਹ ਸਨਮਾਨ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਆਦਰ ਕਰਨ। ਰਾਹੁਲ ਨੇ ਕਿਹਾ ਕਿ ਮੈਂ ਬੁੱਧਵਾਰ ਨੂੰ ਕਾਨਪੁਰ ਵਿਚ ਇਕ ਪੀੜਤ ਪਰਿਵਾਰ ਨੂੰ ਮਿਲਿਆ। ਉਨ੍ਹਾਂ ਨੇ ਮੈਨੂੰ ਨਰਿੰਦਰ ਮੋਦੀ ਨੂੰ ਇਕ ਸੰਦੇਸ਼ ਭੇਜਣ ਨੂੰ ਕਿਹਾ। ਮੈਂ ਉਨ੍ਹਾਂ ਸਾਰੇ ਪਰਿਵਾਰਾਂ ਵਲੋਂ ਪ੍ਰਧਾਨ ਮੰਤਰੀ ਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਜੀ, ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਬੱਚੇ ਸ਼ਹੀਦ ਹੋਏ ਹਨ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿਓ ਅਤੇ ਸਨਮਾਨ ਦਿਓ। 

ਦੱਸ ਦੇਈਏ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲੋਕਪ੍ਰਿਅ ਸੈਰ-ਸਪਾਟਾ ਸ਼ਹਿਰ ਪਹਿਲਗਾਮ ਕੋਲ ਬੈਸਰਨ ਵਿਚ 22 ਅਪ੍ਰੈਲ ਨੂੰ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ਵਿਚ 26 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।


author

Tanu

Content Editor

Related News