ਲੋਕ ਸਭਾ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਮਗਰੋਂ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

Saturday, Mar 25, 2023 - 05:23 AM (IST)

ਲੋਕ ਸਭਾ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਮਗਰੋਂ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਨੈਸ਼ਨਲ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਭਾਰਤ ਦੀ ਆਵਾਜ਼ ਲਈ ਲੜ ਰਹੇ ਹਨ ਅਤੇ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਨ। ਅਯੋਗ ਠਹਿਰਾਉਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ’ਚ ਰਾਹੁਲ ਗਾਂਧੀ ’ਚ ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਕਿਹਾ, “ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ।

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

PunjabKesari

ਮੈਂ ਹਰ ਕੀਮਤ ਚੁਕਾਉਣ ਲਈ ਤਿਆਰ ਹਾਂ।” ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ 2019 ਦੇ ਮਾਣਹਾਨੀ ਦੇ ਇਕ ਕੇਸ ਵਿਚ ਸਜ਼ਾ ਸੁਣਾਉਣ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ (ਰਾਹੁਲ ਗਾਂਧੀ) ਸੰਵਿਧਾਨ ਦੀ ਧਾਰਾ 102(1) ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਰਤ ਦੀ ਇਕ ਅਦਾਲਤ ਨੇ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ 2019 ’ਚ ਦਰਜ ਇਕ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਉਨ੍ਹਾਂ ਨੂੰ ਸ਼ੁੱਕਰਵਾਰ ਦੋਸ਼ੀ ਠਹਿਰਾਇਆ ਅਤੇ ਦੋ ਸਾਲ ਦੀ ਸਜ਼ਾ ਸੁਣਾਈ।

ਇਹ ਖ਼ਬਰ ਵੀ ਪੜ੍ਹੋ :ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)


author

Manoj

Content Editor

Related News