ਰਾਹੁਲ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਮਹਿਲਾ ਵਿਰੋਧੀ ਟਿੱਪਣੀ ਨੂੰ ਲੈ ਕੇ ਕਰਨਾਟਕ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ
Tuesday, Jul 30, 2024 - 11:26 PM (IST)
ਨੈਸ਼ਨਲ ਡੈਸਕ : ਕਰਨਾਟਕ 'ਚ ਬੀਤੇ ਮਈ ਮਹੀਨੇ ਵਿਚ ਭਾਸ਼ਣ ਦੌਰਾਨ ਕਥਿਤ ਰੂਪ ਨਾਲ ਮਹਿਲਾ ਵਿਰੋਧੀ ਬਿਆਨ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਕਰਨਾਟਕ ਹਾਈ ਕੋਰਟ ਵਿਚ ਇਕ ਪਬਲਿਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਆਲ ਇੰਡੀਆ ਦਲਿਤ ਐਕਸ਼ਨ ਕਮੇਟੀ ਦੇ ਕੌਮੀ ਪ੍ਰਧਾਨ ਚਿਨਾ ਰਾਮੂ ਨੇ ਇਹ ਪਟੀਸ਼ਨ ਦਾਖ਼ਲ ਕੀਤੀ ਹੈ।
ਇਕ ਵਕੀਲ ਨੇ ਕਿਹਾ ਕਿ ਪਟੀਸ਼ਨ 'ਤੇ ਸੁਣਵਾਈ ਹੋਵੇਗੀ ਜਾਂ ਨਹੀਂ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਹ ਵਿਵਾਦ ਕਰਨਾਟਕ ਵਿਚ ਰਾਹੁਲ ਗਾਂਧੀ ਦੇ ਜਨਤਕ ਭਾਸ਼ਣ ਤੋਂ ਪੈਦਾ ਹੋਇਆ ਹੈ ਜਿਸ ਵਿਚ ਉਨ੍ਹਾਂ ਕਥਿਤ ਤੌਰ 'ਤੇ ਹਾਸਨ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ 'ਤੇ ਸਮੂਹਿਕ ਜਬਰ-ਜਿਨਾਹ ਕਰਨ ਅਤੇ ਘਟਨਾਵਾਂ ਨੂੰ ਰਿਕਾਰਡ ਕਰਨ ਦਾ ਦੋਸ਼ ਲਗਾਇਆ ਸੀ। ਪਟੀਸ਼ਨ ਵਿਚ ਕਾਂਗਰਸੀ ਆਗੂ ਦੇ ਬਿਆਨਾਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਸਬੂਤਾਂ ਦੇ ਅਜਿਹੇ ਗੰਭੀਰ ਦੋਸ਼ਾਂ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।
ਇਹ ਵੀ ਪੜ੍ਹੋ : ਰਾਂਚੀ 'ਚ ਦਰਦਨਾਕ ਹਾਦਸਾ; ਅਸਮਾਨੀ ਬਿਜਲੀ ਡਿੱਗਣ ਨਾਲ 4 ਲੋਕਾਂ ਦੀ ਮੌਤ, ਕਈ ਝੁਲਸੇ
ਰਾਮੂ, ਜੋ ਪਹਿਲਾਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਜਨਰਲ ਸਕੱਤਰ ਸਨ, ਨੇ ਇਹ ਵੀ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਦੋਸ਼ਾਂ ਦੇ ਹੱਕ ਵਿਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਥਿਤ ਤੌਰ 'ਤੇ ਪੀੜਤ ਔਰਤਾਂ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਆਪਣੀ ਪਟੀਸ਼ਨ ਵਿਚ ਉਨ੍ਹਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਨਾ ਸਿਰਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਸਗੋਂ ਆਪਣੀ ਟਿੱਪਣੀ ਲਈ ਮੁਆਫ਼ੀ ਦੀ ਵੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8