ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇ ਮਾਮਲੇ 'ਚ ਰਾਹੁਲ ਗਾਂਧੀ ਦੀ ਸੁਣਵਾਈ ਮੁਲਤਵੀ
Tuesday, Jun 18, 2024 - 12:08 PM (IST)
ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ 'ਚ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਮੰਗਲਵਾਰ ਨੂੰ ਸੰਸਦ ਮੈਂਬਰ/ਵਿਧਾਇਕ ਅਦਾਲਤ 'ਚ ਸੁਣਵਾਈ ਹੋਣੀ ਸੀ। ਪਰ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਅਤੇ ਜੇਠ ਮਹੀਨੇ ਦਾ ਆਖਰੀ ਮੰਗਲਵਾਰ ਹੋਣ ਕਾਰਨ ਵਕੀਲਾਂ ਨੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਇਹ ਮਾਮਲਾ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ 'ਚ ਚੱਲ ਰਿਹਾ ਹੈ, ਜਿਸ 'ਚ ਰਾਹੁਲ ਗਾਂਧੀ ਜ਼ਮਾਨਤ 'ਤੇ ਬਾਹਰ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ। ਬੀਤੀ 7 ਜੂਨ ਨੂੰ ਸਬੰਧਤ ਅਦਾਲਤ ਦੇ ਜੱਜ ਸ਼ੁਭਮ ਵਰਮਾ ਨੇ ਇਸ ਮਾਮਲੇ ਦੀ ਸੁਣਵਾਈ ਲਈ 18 ਜੂਨ ਦੀ ਤਰੀਖ਼ ਤੈਅ ਕੀਤੀ ਸੀ। ਮਾਣਹਾਨੀ ਦੇ ਇਸ ਕੇਸ ਵਿੱਚ ਰਾਹੁਲ ਗਾਂਧੀ 20 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਰਾਹੁਲ ਗਾਂਧੀ ਨੇ 2018 ਦੀਆਂ ਚੋਣਾਂ 'ਚ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਖ਼ਿਲਾਫ਼ ਸੰਸਦ ਮੈਂਬਰ/ਵਿਧਾਇਕ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8