ਭਾਜਪਾ ਮੁੜ ਸੱਤਾ ’ਚ ਆਈ ਤਾਂ ਸੰਵਿਧਾਨ ਨੂੰ ਸੁੱਟ ਦੇਵੇਗੀ : ਰਾਹੁਲ

05/01/2024 1:29:32 PM

ਭਿੰਡ (ਐੱਮ. ਪੀ.), (ਅਨਸ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਜੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਕੇਂਦਰ ਦੀ ਸੱਤਾ ’ਚ ਆਉਂਦੀ ਹੈ ਤਾਂ ਉਹ ਗਰੀਬਾਂ, ਦਲਿਤਾਂ, ਆਦਿਵਾਸੀਆਂ ਅਤੇ ਓ. ਬੀ. ਸੀ. ਨੂੰ ਅਧਿਕਾਰ ਦੇਣ ਵਾਲੇ ‘ਸੰਵਿਧਾਨ ਨੂੰ ਪਾੜ ਸੁੱਟੇਗੀ’। ਰਾਹੁਲ ਗਾਂਧੀ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲੇ ’ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਆਪਣੇ ਹੱਥ ’ਚ ਸੰਵਿਧਾਨ ਦੀ ਕਾਪੀ ਫੜ ਕੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਦੋ ਵਿਚਾਰਧਾਰਾਵਾਂ ਵਿਚਾਲੇ ਲੜਾਈ ਹੈ।

ਉਨ੍ਹਾਂ ਦਾਅਵਾ ਕੀਤਾ, ‘‘ਗਰੀਬਾਂ, ਦਲਿਤਾਂ, ਆਦਿਵਾਸੀਆਂ, ਓ. ਬੀ. ਸੀ. ਨੂੰ ਸੰਵਿਧਾਨ ਕਾਰਨ ਬਹੁਤ ਸਾਰੇ ਅਧਿਕਾਰ ਮਿਲੇ ਹਨ, ਜਿਸ ਨੇ ਲੋਕਾਂ ਨੂੰ ਮਨਰੇਗਾ, ਜ਼ਮੀਨ ਦੇ ਹੱਕ, ਰਾਖਵਾਂਕਰਨ ਤੇ ਹੋਰ ਚੀਜ਼ਾਂ ਵੀ ਦਿੱਤੀਆਂ। ਜੇ ਭਾਜਪਾ ਸੱਤਾ ’ਚ ਆਉਂਦੀ ਹੈ, ਤਾਂ ਉਹ ਇਸ ਸੰਵਿਧਾਨ ਨੂੰ ਪਾੜ ਕੇ ਸੁੱਟ ਦੇਵੇਗੀ।’’

ਵਾਇਨਾਡ ਤੋਂ ਸੰਸਦ ਮੈਂਬਰ ਗਾਂਧੀ ਨੇ ਦਾਅਵਾ ਕੀਤਾ, ‘‘ਪ੍ਰਧਾਨ ਮੰਤਰੀ, ਅਮਿਤ ਸ਼ਾਹ (ਕੇਂਦਰੀ ਗ੍ਰਹਿ ਮੰਤਰੀ) ਅਤੇ ਉਨ੍ਹਾਂ ਦੇ ਸੰਸਦ ਮੈਂਬਰਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਜੇ ਉਹ ਚੁਣੇ ਗਏ, ਤਾਂ ਉਹ ਸੰਵਿਧਾਨ ਨੂੰ ਪਾੜ ਕੇ ਸੁੱਟ ਦੇਣਗੇ। ਭਾਜਪਾ ਚਾਹੁੰਦੀ ਹੈ ਕਿ ਇਸ ਕਿਤਾਬ (ਸੰਵਿਧਾਨ) ਨੂੰ ਸੁੱਟ ਦਿੱਤਾ ਜਾਵੇ...।’’ ਉਨ੍ਹਾਂ ਨੇ ਰਾਖਵਾਂਕਰਨ ਦੇ ਮੁੱਦੇ ’ਤੇ ਭਾਜਪਾ ਸਰਕਾਰ ’ਤੇ ਵੀ ਨਿਸ਼ਾਨਾ ਵਿੰਨ੍ਹਿਆ।


Rakesh

Content Editor

Related News