56 ਛੱਡੋ, ਅਸੀਂ 1 ਇੰਚ ਵੀ ਪਿੱਛੇ ਨਹੀਂ ਹਟਾਂਗੇ, ਰਾਹੁਲ ਬੋਲੇ- ਖੇਤੀਬਾੜੀ ਕਾਨੂੰਨ ਤਾਂ ਵਾਪਸ ਲੈਣੇ ਪੈਣਗੇ

Sunday, Mar 21, 2021 - 02:41 AM (IST)

56 ਛੱਡੋ, ਅਸੀਂ 1 ਇੰਚ ਵੀ ਪਿੱਛੇ ਨਹੀਂ ਹਟਾਂਗੇ, ਰਾਹੁਲ ਬੋਲੇ- ਖੇਤੀਬਾੜੀ ਕਾਨੂੰਨ ਤਾਂ ਵਾਪਸ ਲੈਣੇ ਪੈਣਗੇ

ਨਵੀਂ ਦਿੱਲੀ - ਪਿਛਲੇ 3 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਦੇਸ਼ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਵਾਦ ਬਣਿਆ ਹੋਇਆ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਟਵੀਟ ਕਰਦੇ ਹੋਏ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਖੇਤੀਬਾੜੀ ਕਾਨੂੰਨ ਤਾਂ ਵਾਪਸ ਲੈਣੇ ਹੀ ਪੈਣਗੇ।  

ਰਾਹੁਲ ਗਾਂਧੀ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ 'ਤੇ ਹਮਲਾਵਰ ਹਨ। ਸ਼ਨੀਵਾਰ ਨੂੰ ਇੱਕ ਵਾਰ ਫਿਰ ਉਨ੍ਹਾਂ ਨੇ ਟਵੀਟ ਕਰਦੇ ਹੋਏ ਭਾਜਪਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਖੇਤੀਬਾੜੀ ਵਿਰੋਧੀ ਸਰਕਾਰ ਨੂੰ ਤਿੰਨਾਂ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ 56 ਛੱਡੋ, ਅਸੀਂ ਇੱਕ ਇੰਚ ਵੀ ਪਿੱਛੇ ਨਹੀਂ ਹਟਾਂਗੇ।

ਟਵਿੱਟਰ ਤੋਂ ਇਲਾਵਾ ਰਾਹੁਲ ਗਾਂਧੀ ਚੋਣ ਰੈਲੀਆਂ ਵਿੱਚ ਵੀ ਖੇਤੀਬਾੜੀ ਕਾਨੂੰਨ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਸਰਕਾਰ ਦੀ ਕਾਫੀ ਨਿੰਦਾ ਕਰ ਰਹੇ ਹਨ। ਪਿਛਲੇ ਦਿਨਾਂ ਰਾਹੁਲ ਗਾਂਧੀ ਨੇ ਅਸਾਮ ਵਿੱਚ ਆਯੋਜਿਤ ਇੱਕ ਚੋਣ ਰੈਲੀ ਵਿੱਚ ਕਿਹਾ ਸੀ ਕਿ ਸਰਕਾਰ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਲਿਆਏ ਹਨ। ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਦੀਆਂ ਮੰਡੀਆਂ ਖ਼ਤਮ ਹੋ ਜਾਣਗੀਆਂ, ਜਮਾਖੋਰੀ ਵਧੇਗੀ ਅਤੇ ਕਿਸਾਨ ਆਪਣੀਆਂ ਫਸਲ ਦੀਆਂ ਕੀਮਤਾਂ ਨੂੰ ਲੈ ਕੇ ਕੋਰਟ ਵੀ ਨਹੀਂ ਜਾ ਸਕਣਗੇ। ਇਸ ਲਈ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਪਰ ਨਰਿੰਦਰ ਮੋਦੀ ਉਨ੍ਹਾਂ ਕਿਸਾਨਾਂ ਨੂੰ ਅੱਤਵਾਦੀ ਕਹਿ ਰਹੇ ਹਨ। ਜਦੋਂ ਕਿ ਕਿਸਾਨ ਕਹਿ ਰਿਹਾ ਹੈ ਕਿ ਜੋ ਸਾਡਾ ਹੈ ਉਹ ਤੁਸੀਂ ਸਾਡੇ ਤੋਂ ਨਹੀਂ ਖੋਹ ਸਕਦੇ ਹੋ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News