ਰਾਹੁਲ ਦਾ ਵੱਡਾ ਐਲਾਨ: ਸੱਤਾ ’ਚ ਆਏ ਤਾਂ ਖਤਮ ਕਰਾਂਗੇ ਤਿੰਨ ਤਲਾਕ ਕਾਨੂੰਨ

02/07/2019 3:06:11 PM

ਨਵੀਂ ਦਿੱਲੀ-ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੇ ਕਮਰ ਕੱਸੀ ਹੋਈ ਹੈ। ਇਸੇ ਦੌਰਾਨ ਅੱਜ ਕਾਂਗਰਸ ਪਾਰਟੀ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਘੱਟ ਗਿਣਤੀ ਭਾਈਚਾਰਾ ਸੰਮੇਲਨ ਕੀਤਾ, ਜਿਸ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵੱਡਾ ਐਲਾਨ ਕਰ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਸੱਤਾ 'ਚ ਆਉਣ ਤੋਂ ਬਾਅਦ ਉਹ ਤਿੰਨ ਤਲਾਕ ਕਾਨੂੰਨ ਖਤਮ ਕਰ ਦੇਣਗੇ।

ਘੱਟ ਗਿਣਤੀ ਭਾਈਚਾਰੇ ਸੰਮੇਲਨ 'ਚ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਿਹਰੇ 'ਤੇ ਘਬਰਾਹਟ ਅਤੇ ਡਰ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀ. ਐੱਮ. ਮੋਦੀ ਨੂੰ ਪਤਾ ਲੱਗ ਗਿਆ ਹੈ ਕਿ ਹਿੰਦੁਸਤਾਨ ਨੂੰ ਵੰਡਣ ਅਤੇ ਨਫਰਤ ਫੈਲਾਉਣ ਨਾਲ ਰਾਜ ਨਹੀਂ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਸਿਰਫ ਦੇਸ਼ ਨੂੰ ਜੋੜਨ ਦਾ ਕੰਮ ਕਰਦਾ ਹੈ ਪਰ ਜੇਕਰ ਉਹ ਨਹੀਂ ਕਰੇਗਾ ਤਾਂ ਉਸ ਨੂੰ ਹਟਾ ਦਿੱਤਾ ਜਾਵੇਗਾ। 

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੀ. ਐੱਮ. ਮੋਦੀ ਤੋਂ ਬਿਨਾਂ ਅਮਿਤ ਸਾਹ 'ਤੇ ਵੀ ਹੱਲ ਬੋਲਿਆ। ਉਨ੍ਹਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਭਾਰਤ ਨੂੰ ਸੋਨੇ ਦੀ ਚਿੜੀ ਕਹਿ ਕੇ ਇਕ ਉਤਪਾਦ ਦੱਸਿਆ, ਜਿਸਦਾ ਫਾਇਦਾ ਚੁਣੇ ਹੋਏ ਲੋਕ ਪ੍ਰਾਪਤ ਕਰਨਾ ਚਾਹੁੰਦੇ ਹਨ। ਰਾਹੁਲ ਗਾਂਧੀ ਨੇ ਮੋਹਨ ਭਾਗਵਤ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਉਹ ਦੇਸ਼ ਨੂੰ ਪਿੱਛੋ ਦੀ ਚਲਾ ਰਹੇ ਹਨ।

ਜ਼ਿਕਰਯੋਗ ਹੈ ਕਿ ਕਾਂਗਰਸ ਘੱਟ ਗਿਣਤੀ ਭਾਈਚਾਰੇ ਦੇ ਵਿਚਾਲੇ ਪਾਰਟੀ ਦਾ ਪੱਖ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਰਾਸ਼ਟਰੀ ਸੰਮੇਲਨ ਦਾ ਆਯੋਜਨ ਕੀਤਾ, ਜਿਸ 'ਚ ਰਾਹੁਲ ਗਾਂਧੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ।

Iqbalkaur

This news is Content Editor Iqbalkaur