ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ''ਚ ਕਿਸਾਨਾਂ ਨੇ ਸਾੜੇ PM ਮੋਦੀ ਦੇ ਪੁਤਲੇ, ਰਾਹੁਲ ਬੋਲੇ- ਇਹ ਖ਼ਤਰਨਾਕ ਮਿਸਾਲ

Monday, Oct 26, 2020 - 10:30 AM (IST)

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਮੋਦੀ ਸਰਕਾਰ ਨੂੰ ਘੇਰਨ ਲਈ ਅਕਸਰ ਸ਼ਬਦੀ ਵਾਰ ਕਰਦੇ ਰਹਿੰਦੇ ਹਨ। ਪੰਜਾਬ 'ਚ ਕਿਸਾਨਾਂ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਰੋਹ ਵਿਚ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿਚ ਕਿਸਾਨ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦਰਮਿਆਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਗੁੱਸੇ ਵਿਚ ਹਨ। ਪ੍ਰਧਾਨ ਮੰਤਰੀ ਨੂੰ ਕਿਸਾਨਾਂ ਕੋਲ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕਬਾੜ ਵੇਚਣ ਵਾਲੇ ਦੇ ਪੁੱਤ ਨੇ ਲਾਏ ਸੁਫ਼ਨਿਆਂ ਨੂੰ ਖੰਭ, ਅਰਵਿੰਦ ਨੂੰ 9ਵੀਂ ਵਾਰ 'NEET' ਪ੍ਰੀਖਿਆ 'ਚ ਮਿਲੀ ਸਫ਼ਲਤਾ

PunjabKesari

ਰਾਹੁਲ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਪੂਰੇ ਪੰਜਾਬ 'ਚ ਕੱਲ੍ਹ ਜੋ ਹੋਇਆ। ਇਹ ਦੁਖ਼ਦ ਹੈ ਕਿ ਪੰਜਾਬ ਵਿਚ ਪ੍ਰਧਾਨ ਮੰਤਰੀ ਪ੍ਰਤੀ ਇੰਨਾ ਗੁੱਸਾ ਹੈ। ਇਹ ਇਕ ਖ਼ਤਰਨਾਕ ਮਿਸਾਲ ਹੈ ਅਤੇ ਸਾਡੇ ਦੇਸ਼ ਲਈ ਮਾੜਾ ਵੀ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ, ਉਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧੀ ਵਿਚ ਪੰਜਾਬ ਵਿਚ ਕਿਸਾਨਾਂ ਨੇ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਅਤੇ ਕਾਰੋਬਾਰੀਆਂ ਦੇ ਪੁਤਲੇ ਸਾੜੇ।

ਇਹ ਵੀ ਪੜ੍ਹੋ: ਭਾਰਤ ਦੇ ਇਸ ਪਿੰਡ 'ਚ ਬਣਾਇਆ ਜਾਂਦਾ ਹੈ 'ਮਿੱਟੀ ਦਾ ਰਾਵਣ', ਲੋਕ ਇੰਝ ਮਨਾਉਂਦੇ 'ਦੁਸਹਿਰਾ' (ਤਸਵੀਰਾਂ)

ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਰਮਿਆਨ ਪੰਜਾਬ ਸਰਕਾਰ ਨੇ ਕਾਨੂੰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ ਤਿੰਨ ਬਿੱਲ ਵੀ ਪੇਸ਼ ਕੀਤੇ। ਪ੍ਰਸਤਾਵ ਪੇਸ਼ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖਾਸਤ ਹੋਣ ਦਾ ਡਰ ਨਹੀਂ ਹੈ ਪਰ ਮੈਂ ਕਿਸਾਨਾਂ ਨੂੰ ਪਰੇਸ਼ਾਨ ਜਾਂ ਬਰਬਾਦ ਨਹੀਂ ਹੋਣ ਦੇਵਾਂਗਾ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਮਨਾਏਗੀ 9ਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ, PM ਮੋਦੀ ਦੀ ਪ੍ਰਧਾਨਗੀ 'ਚ ਕਮੇਟੀ ਦਾ ਗਠਨ


Tanu

Content Editor

Related News