ਪ੍ਰਿਯੰਕਾ ਗਾਂਧੀ ਦੇ ਜਨਮਦਿਨ 'ਤੇ ਰਾਹੁਲ ਗਾਂਧੀ ਨੇ ਸ਼ੇਅਰ ਕੀਤੀ ਬਚਪਨ ਦੀ ਫੋਟੋ

Tuesday, Jan 12, 2021 - 11:56 PM (IST)

ਪ੍ਰਿਯੰਕਾ ਗਾਂਧੀ ਦੇ ਜਨਮਦਿਨ 'ਤੇ ਰਾਹੁਲ ਗਾਂਧੀ ਨੇ ਸ਼ੇਅਰ ਕੀਤੀ ਬਚਪਨ ਦੀ ਫੋਟੋ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੇ ਜਨਮਦਿਨ ਮੌਕੇ ਇੱਕ ਖਾਸ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬਚਪਨ ਦੀ ਆਪਣੀ ਇੱਕ ਫੋਟੋ ਨੂੰ ਸਾਂਝੀ ਕਰਦੇ ਹੋਏ ਭੈਣ ਪ੍ਰਿਯੰਕਾ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ- ਯੂ.ਪੀ. 'ਚ ਟੀਕਾਕਰਣ ਲਈ ਨਿਯਮ ਤੈਅ, ਰਜਿਸਟ੍ਰੇਸ਼ਨ ਅਤੇ ਫੋਟੋ ਆਈ.ਡੀ. ਲਾਜ਼ਮੀ

ਕਾਂਗਰਸ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ 12 ਜਨਵਰੀ 2021 ਨੂੰ 49 ਸਾਲ ਦੀ ਹੋ ਗਈ। ਜਨਮਦਿਨ ਮੌਕੇ ਕਾਂਗਰਸ ਦੇ ਕਈ ਨੇਤਾਵਾਂ ਨੇ ਪ੍ਰਿਯੰਕਾ ਗਾਂਧੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਇੰਸਟਗ੍ਰਾਮ 'ਤੇ ਆਪਣੀ ਅਤੇ ਪ੍ਰਿਯੰਕਾ ਦੀ ਬਚਪਨ ਵਿੱਚ ਇਕੱਠੀ ਖਿੱਚੀ ਗਈ ਇੱਕ ਤਸਵੀਰ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ, "Happy Birthday P❤️"। ਰਾਹੁਲ ਗਾਂਧੀ ਦੀ ਇਸ ਪੋਸਟ 'ਤੇ ਉਨ੍ਹਾਂ ਦੇ ਫਾਲੋਅਰਾਂ ਨੇ ਵੀ ਵਧਾਈ ਸੰਦੇਸ਼ ਲਿਖੇ ਹਨ।

ਇਸ ਤੋਂ ਪਹਿਲਾਂ ਯੂ.ਪੀ. ਕਾਂਗਰਸ ਵਲੋਂ ਟਵਿੱਟਰ 'ਤੇ ਇੱਕ ਵੀਡੀਓ ਜਾਰੀ ਕਰ ਵਧਾਈ ਦਿੱਤੀ ਗਈ। ਇਸ ਤੋਂ ਇਲਾਵਾ ਕਾਂਗਰਸ ਨੇਤਾ ਦਿਗਵੀਜੇ ਸਿੰਘ ਨੇ ਵੀ ਟਵਿੱਟਰ 'ਤੇ ਪ੍ਰਿਯੰਕਾ ਨੂੰ ਵਧਾਈ ਦਿੱਤੀ, ਉਨ੍ਹਾਂ ਲਿਖਿਆ, "ਪ੍ਰਿਯੰਕਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ।" ਦਿਗਵੀਜੇ ਸਿੰਘ ਨੇ ਆਪਣੇ ਟਵੀਟ ਵਿੱਚ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ। ਇਸ ਫੋਟੋ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਆਪਣੀ ਦਾਦੀ ਇੰਦਰਾ ਗਾਂਧੀ ਦਾ ਹੱਥ ਫੜ੍ਹ ਕੇ ਚੱਲ ਰਹੇ ਹਨ।
ਇਹ ਵੀ ਪੜ੍ਹੋ-  ਪ੍ਰਾਈਵੇਟ 'ਚ 1000 ਰੁਪਏ ਅਤੇ ਸਰਕਾਰ ਨੂੰ 200 ਰੁਪਏ ਮਿਲੇਗੀ ਕੋਵਿਸ਼ੀਲਡ ਵੈਕਸੀਨ

ਦੱਸ ਦਈਏ ਕਿ ਪ੍ਰਿਯੰਕਾ ਗਾਂਧੀ ਦਾ ਜਨਮ 12 ਜਨਵਰੀ 1972 ਨੂੰ ਨਵੀਂ ਦਿੱਲੀ ਵਿੱਚ ਹੀ ਹੋਇਆ ਸੀ। ਪ੍ਰਿਯੰਕਾ ਗਾਂਧੀ ਲੰਬੇ ਸਮੇਂ ਤੱਕ ਰਾਜਨੀਤੀ ਤੋਂ ਦੂਰ ਰਹੇ ਪਰ 2019 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਯੂ.ਪੀ. ਦੀ ਜ਼ਿੰਮੇਦਾਰੀ ਦਿੱਤੀ ਗਈ ਅਤੇ ਉਹ ਸਰਗਰਮ ਰਾਜਨੀਤੀ ਵਿੱਚ ਆਈ। ਹੁਣ ਪ੍ਰਿਯੰਕਾ ਦੀ ਅਗਵਾਈ ਵਿੱਚ ਹੀ ਕਾਂਗਰਸ ਪਾਰਟੀ ਯੂ.ਪੀ. ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗੀ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News