ਰਾਹੁਲ ਗਾਂਧੀ ਨੇ ਛੋਟੇ ਸਿੱਧੂ ਮੂਸੇਵਾਲੇ ਦੀ ਤਸਵੀਰ ਕੀਤੀ ਸਾਂਝੀ, ਲਿਖੀ ਇਹ ਗੱਲ
Saturday, Nov 09, 2024 - 12:51 PM (IST)

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ 'ਚ ਮੂਸੇਵਾਲਾ ਦਾ ਛੋਟਾ ਭਰਾ ਆਪਣੇ ਪਿਤਾ ਦੀ ਗੋਦੀ ਵਿੱਚ ਬੈਠਾ ਦਿਖਾਈ ਦੇ ਰਿਹਾ ਹੈ। ਤਸਵੀਰ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਲਿਖਿਆ, 'ਬੇਬੀ ਮੂਸੇਵਾਲਾ ਕਿਊਟ ਹੈ!'। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਦਾ ਚਿਹਰਾ ਪੂਰੀ ਦੁਨੀਆ ਨੂੰ ਦਿਖਾਇਆ ਸੀ। ਛੋਟੇ ਸਿੱਧੂ ਦੀ ਤਸਵੀਰ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਲੋਕਾਂ ਨੇ ਉਸ ਨੂੰ ਸਿੱਧੂ ਦੀ ਕਾਰਬਨ ਕਾਪੀ ਵੀ ਕਿਹਾ।
ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਨੇ ਇਕ ਬਹੁਤ ਵੱਡਾ ਕਦਮ ਚੁੱਕਿਆ ਸੀ। ਉਨ੍ਹਾਂ ਦੀ ਮਾਤਾ ਨੇ ਤਕਰੀਬਨ 60 ਸਾਲ ਦੀ ਉੱਮਰ ਵਿੱਚ IVF ਦੀ ਮਦਦ ਨਾਲ ਸਿੱਧੂ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਸੀ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਇਕ ਝਲਕ ਵੇਖਣ ਲਈ ਪ੍ਰਸੰਸ਼ਕ ਬੇਤਾਬ ਰਹਿੰਦੇ ਸਨ।
ਇਹ ਵੀ ਪੜ੍ਹੋ- Tv ਇੰਡਸਟਰੀ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਦਿਹਾਂਤ
ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹਮਲਾਵਰਾਂ ਵੱਲੋਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਨ੍ਹਾਂ ਦੀ ਉਮਰ 28 ਸਾਲ ਸੀ। ਉਸ ਦੀ ਮੌਤ ਦੇ ਕਰੀਬ ਦੋ ਸਾਲ ਬਾਅਦ, ਗਾਇਕ ਦੇ ਮਾਤਾ-ਪਿਤਾ ਨੇ ਆਪਣੇ ਗਰਭਵਤੀ ਹੋਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।