ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ''ਤੇ ਵਿੰਨ੍ਹਿਆ ਨਿਸ਼ਾਨਾ, PM ਦੇ 5 ਸੱਚ ਕੀਤੇ ਸਾਂਝੇ

07/11/2022 5:55:30 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਨੇ ਕਿਹਾ ਕਿ ਭਾਰਤੀ ਖੇਤਰ 'ਚ 'ਵਧਦੀ ਚੀਨੀ ਘੁਸਪੈਠ' ਅਤੇ ਉਸ ਸੰਬੰਧ 'ਚ ਪ੍ਰਧਾਨ ਮੰਤਰੀ ਦੀ 'ਚੁੱਪੀ' ਦੇਸ਼ ਲਈ ਬਹੁਤ ਹਾਨੀਕਾਰਕ ਹੈ। ਰਾਹੁਲ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਦੇ 5 ਸੱਚ ਸਾਂਝੇ ਕੀਤੇ ਅਤੇ ਦੋਸ਼ ਲਗਾਇਆ ਕਿ ਉਹ ਚੀਨ ਤੋਂ ਡਰਦੇ ਹਨ।''

ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਦੇ ਕੁਝ ਸੱਚ 1- ਚੀਨ ਤੋਂ ਡਰਦੇ ਹਨ। 2- ਜਨਤਾ ਤੋਂ ਸੱਚ ਲੁਕਾਉਂਦੇ ਹਨ। 3- ਸਿਰਫ਼ ਅਕਸ ਬਚਾਉਂਦੇ ਹਨ। 4- ਫ਼ੌਜ ਦਾ ਮਨੋਬਲ ਡਿਗਾਉਂਦੇ ਹਨ। 5- ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਦੇ ਹਨ।'' ਰਾਹੁਲ ਨੇ ਆਪਣੇ ਟਵੀਟ 'ਚ ਕਿਹਾ,''ਚੀਨ ਦੀ ਵਧਦੀ ਘੁਸਪੈਠ ਅਤੇ ਪ੍ਰਧਾਨ ਮੰਤਰੀ ਦੀ ਚੁੱਪੀ, ਦੇਸ਼ ਲਈ ਬਹੁਤ ਹਾਨੀਕਾਰਕ ਹੈ।'' ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਭਾਰਤੀ ਖੇਤਰ 'ਚ ਚੀਨੀ ਘੁਸਪੈਠ ਅਤੇ ਇਸ ਮੁੱਦੇ ਨਾਲ ਨਜਿੱਠਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਰਹੇ ਹਨ। ਕਾਂਗਰਸ ਹਮੇਸ਼ਾ ਦੋਸ਼ ਲਗਾਉਂਦੀ ਰਹੀ ਹੈ ਕਿ ਚੀਨ ਨੇ ਭਾਰਤੀ ਖੇਤਰ 'ਤੇ ਕਬਜ਼ਾ ਕਰ ਲਿਆ ਹੈ ਅਤੇ ਇਸ ਨੂੰ ਵਾਪਸ ਕਰਨ ਲਈ ਸਰਕਾਰ ਨੇ ਕੁਝ ਨਹੀਂ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha