ਰਿਕਾਰਡ ਟੀਕਾਕਰਨ ’ਤੇ ਰਾਹੁਲ ਦਾ ਮੋਦੀ ਸਰਕਾਰ ’ਤੇ ਤੰਜ, ਕਿਹਾ- ‘ਇਵੈਂਟ ਖ਼ਤਮ’

09/19/2021 2:09:31 PM

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ਮੌਕੇ 17 ਸਤੰਬਰ ਨੂੰ ਵਿਸ਼ਾਲ ਟੀਕਾਕਰਨ ਮੁਹਿੰਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਇਵੈਂਟ ਖ਼ਤਮ ਹੋ ਚੁੱਕਿਆ ਹੈ।’’ ਟਵੀਟ ਦੇ ਨਾਲ ਰਾਹੁਲ ਨੇ ਪਿਛਲੇ 10 ਦਿਨਾਂ ’ਚ ‘ਕੋਵਿਨ’ ’ਤੇ ਟੀਕਾਕਰਨ ਦੀ ਉਪਲੱਬਧਤਾ ਗਿਣਤੀ ਨਾਲ ਜੁੜਿਆ ਇਕ ਗਰਾਫ਼ ਟਵਿੱਟਰ ’ਤੇ ਸਾਂਝਾ ਕੀਤਾ ਹੈ, ਜਿਸ ’ਚ 17 ਸਤੰਬਰ ਦੀ ਰਿਕਾਰਡ ਗਿਣਤੀ ’ਚ ਟੀਕਿਆਂ ਦੀ ਖ਼ੁਰਾਕ ਦਿੱਤੀ ਗਈ ਪਰ ਹੋਰ ਦਿਨਾਂ ’ਚ ਇਹ ਅੰਕੜਾ ਬਹੁਤ ਘੱਟ ਰਿਹਾ।  

PunjabKesari

ਕੇਂਦਰੀ ਸਿਹਤ ਮੰਤਰਾਲਾ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ 85 ਲੱਖ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੀ.ਐੱਮ. ਮੋਦੀ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਸੀ ਕਿ ਉਨ੍ਹਾਂ ਦੇ ਜਨਮ ਦਿਨ ’ਤੇ 2.5 ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋਣ ਕਾਰਨ ਇਕ ਸਿਆਸੀ ਦਲ ਨੂੰ ਬੁਖ਼ਾਰ ਹੋ ਗਿਆ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਅਸਤੀਫ਼ੇ ’ਤੇ ਅਨਿਲ ਵਿਜ ਨੇ ਕਹੀ ਵੱਡੀ ਗੱਲ, ਨਵਜੋਤ ਸਿੱਧੂ ਨੂੰ ਦੱਸਿਆ ਇਸ ਦਾ ਜ਼ਿੰਮੇਵਾਰ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 

 


DIsha

Content Editor

Related News