ਰਾਹੁਲ ਗਾਂਧੀ ਅੱਜ ਵਾਇਨਾਡ ਦੌਰੇ ''ਤੇ ਜਾਣਗੇ, ਪ੍ਰਿਅੰਕਾ ਗਾਂਧੀ ਲਈ ਕਰਨਗੇ ਚੋਣ ਪ੍ਰਚਾਰ
Sunday, Nov 03, 2024 - 08:10 AM (IST)

ਨੈਸ਼ਨਲ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਐਤਵਾਰ ਨੂੰ ਕੇਰਲ ਦੇ ਵਾਇਨਾਡ ਸੰਸਦੀ ਹਲਕੇ ਵਿਚ ਆਪਣੀ ਭੈਣ ਅਤੇ ਪਾਰਟੀ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਸੂਤਰਾਂ ਮੁਤਾਬਕ ਗਾਂਧੀ 3 ਨਵੰਬਰ ਨੂੰ ਵਾਇਨਾਡ ਦੇ ਮਨੰਤਵਾਦੀ ਦੇ ਗਾਂਧੀ ਪਾਰਕ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਇਸ ਦੌਰਾਨ ਪਾਰਟੀ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ ਅਤੇ ਚੋਣ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਗਾਂਧੀ ਫਿਰ ਸ਼ਾਮ 4 ਵਜੇ ਇਕ ਹੋਰ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਚੋਣ ਮੀਟਿੰਗ ਮਲਪੁਰਮ ਦੇ ਅਰੀਕੋਡ ਵਿਖੇ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8