ਰਾਹੁਲ ਗਾਂਧੀ ਨੇ ਦੱਸਿਆ ਪ੍ਰਾਣ ਪ੍ਰਤਿਸ਼ਠਾ ਸਮਾਰੋਹ ''ਚ ਨਾ ਜਾਣ ਦਾ ਅਸਲ ਕਾਰਨ

Tuesday, Jan 16, 2024 - 07:16 PM (IST)

ਰਾਹੁਲ ਗਾਂਧੀ ਨੇ ਦੱਸਿਆ ਪ੍ਰਾਣ ਪ੍ਰਤਿਸ਼ਠਾ ਸਮਾਰੋਹ ''ਚ ਨਾ ਜਾਣ ਦਾ ਅਸਲ ਕਾਰਨ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ 'ਪ੍ਰਾਣ ਪ੍ਰਤਿਸ਼ਠਾ' ਪ੍ਰੋਗਰਾਮ ਨੂੰ 'ਸਿਆਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐੱਸਐੱਸ ਦਾ ਪ੍ਰੋਗਰਾਮ' ਬਣਾ ਦਿੱਤਾ ਗਿਆ ਹੈ ਅਤੇ ਇਸੇ ਕਾਰਨ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨੇ ਇਸ 'ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਗਠਜੋੜ 'ਇੰਡੀਆ' ਦੀ ਸਥਿਤੀ ਬਹੁਤ ਵਧੀਆ ਹੈ ਅਤੇ ਇਹ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦੇਵੇਗੀ।

ਇਹ ਵੀ ਪੜ੍ਹੋ : 9 ਸਾਲਾਂ 'ਚ 24.82 ਕਰੋੜ ਲੋਕ ਗਰੀਬੀ ਰੇਖਾ ਤੋਂ ਆਏ ਬਾਹਰ: ਰਿਪੋਰਟ

ਅਸੀਂ ਸਾਰੇ ਧਰਮਾਂ ਦੇ ਨਾਲ ਹਾਂ
ਉਨ੍ਹਾਂ ਕਿਹਾ, ''ਅਸੀਂ ਸਾਰੇ ਧਰਮਾਂ ਦੇ ਨਾਲ ਹਾਂ। ਹਿੰਦੂ ਧਰਮ ਨਾਲ ਜੁੜੇ ਪ੍ਰਮੁੱਖ ਲੋਕਾਂ (ਸ਼ੰਕਰਾਚਾਰੀਆ) ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਹਨ ਕਿ ਇਹ ਇਕ ਸਿਆਸੀ ਪ੍ਰੋਗਰਾਮ ਹੈ। ਇਸ ਲਈ ਅਜਿਹੇ ਪ੍ਰੋਗਰਾਮ 'ਚ ਜਾਣਾ ਸਾਡੇ ਲਈ ਬਹੁਤ ਮੁਸ਼ਕਲ ਹੈ, ਜਿਸ ਨੂੰ ਪ੍ਰਧਾਨ ਮੰਤਰੀ ਅਤੇ ਆਰਐਸਐਸ ਦੇ ਆਲੇ ਦੁਆਲੇ ਬਣਾਇਆ ਗਿਆ ਹੈ।"

ਪ੍ਰਧਾਨ ਮੰਤਰੀ ਨੇ ਮਣੀਪੁਰ ਆਉਣਾ ਉਚਿਤ ਨਹੀਂ ਸਮਝਿਆ
ਰਾਹੁਲ ਗਾਂਧੀ ਨੇ ਕਿਹਾ ਕਿ 'ਭਾਰਤ ਜੋੜੋ ਨਿਆਂ ਯਾਤਰਾ' ਦਾ ਉਦੇਸ਼ ਸਮਾਜਿਕ ਨਿਆਂ, ਰਾਜਨੀਤਕ ਨਿਆਂ ਅਤੇ ਆਰਥਿਕ ਨਿਆਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, "ਅਸੀਂ ਮਨੀਪੁਰ ਤੋਂ ਯਾਤਰਾ ਸ਼ੁਰੂ ਕੀਤੀ ਸੀ ਕਿਉਂਕਿ ਇੱਥੇ ਇੱਕ ਦੁਖਾਂਤ ਵਾਪਰਿਆ ਹੈ। ਪ੍ਰਧਾਨ ਮੰਤਰੀ ਨੇ ਮਣੀਪੁਰ ਆਉਣਾ ਉਚਿਤ ਨਹੀਂ ਸਮਝਿਆ, ਇਹ ਸ਼ਰਮਨਾਕ ਹੈ। ਪ੍ਰਧਾਨ ਮੰਤਰੀ ਨੇ ਨਾਗਾਲੈਂਡ ਨਾਲ ਜੋ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਕੀਤਾ।" ਉਨ੍ਹਾਂ ਦਾਅਵਾ ਕੀਤਾ ਕਿ ਨਗਾ ਸਮੱਸਿਆ ਦੇ ਹੱਲ ਲਈ ਲੋਕਾਂ ਨੂੰ ਸੁਣਨਾ ਅਤੇ ਗੱਲਬਾਤ ਕਰਨੀ ਜ਼ਰੂਰੀ ਹੈ, ਪਰ ਪ੍ਰਧਾਨ ਮੰਤਰੀ ਅਜਿਹਾ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ 'ਚ ਪਤੰਗਬਾਜ਼ੀ ਮੁਕਾਬਲਾ: ਸਭ ਤੋਂ ਵੱਡੀ ਪਤੰਗ 10 ਮਿੰਟ ਤੱਕ ਉਡਾਉਣ ਵਾਲੇ ਨੂੰ ਮਿਲਣਗੇ 2 ਲੱਖ ਰੁਪਏ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੱਢੀ ਜਾ ਰਹੀ ਇਹ ਯਾਤਰਾ 67 ਦਿਨਾਂ 'ਚ 15 ਸੂਬਿਆਂ ਅਤੇ 110 ਜ਼ਿਲਿਆਂ 'ਚੋਂ ਲੰਘੇਗੀ। 'ਭਾਰਤ ਜੋੜੋ ਨਿਆਂ ਯਾਤਰਾ' ਦੌਰਾਨ ਲਗਭਗ 6,700 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਜਾਵੇਗੀ। ਯਾਤਰਾ ਜ਼ਿਆਦਾਤਰ ਬੱਸਾਂ ਰਾਹੀਂ ਕੀਤੀ ਜਾ ਰਹੀ ਹੈ ਪਰ ਕਈ ਥਾਵਾਂ 'ਤੇ ਪੈਦਲ ਯਾਤਰਾ ਵੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 7 ਸਤੰਬਰ, 2022 ਤੋਂ 30 ਜਨਵਰੀ, 2023 ਤੱਕ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 'ਭਾਰਤ ਜੋੜੋ ਯਾਤਰਾ' ਕੱਢੀ ਸੀ। ਉਨ੍ਹਾਂ ਦੀ 136 ਦਿਨਾਂ ਦੀ ਪਦਯਾਤਰਾ ਨੇ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 76 ਲੋਕ ਸਭਾ ਹਲਕਿਆਂ ਵਿੱਚੋਂ ਲੰਘਦੇ ਹੋਏ 4,081 ਕਿਲੋਮੀਟਰ ਦੀ ਦੂਰੀ ਤੈਅ ਕੀਤੀ।

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

 


author

Anuradha

Content Editor

Related News