ਗੁਜਰਾਤ ''ਚ ਫਸੇ ਮਛੇਰਿਆਂ ਦੀ ਮਦਦ ਲਈ ਰਾਹੁਲ ਗਾਂਧੀ ਨੇ ਸਰਕਾਰ ਨੂੰ ਕੀਤੀ ਅਪੀਲ

04/25/2020 3:38:42 PM

ਨਵੀਂ ਦਿੱਲੀ-ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਭਰ 'ਚ 3 ਮਈ ਤੱਕ ਲਾਕਡਾਊਨ ਲਾਗੂ ਕੀਤਾ ਗਿਆ ਹੈ। ਅਚਾਨਕ ਹੋਏ ਲਾਕਡਾਊਨ ਕਾਰਨ ਕਈ ਜੋ ਲੋਕ ਜੋ ਜਿੱਥੇ ਸੀ, ਉੱਥੇ ਹੀ ਫਸ ਗਏ। ਅਜਿਹਾ ਹੀ ਮਾਮਲਾ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ 6,000 ਤੋਂ ਜ਼ਿਆਦਾ ਮਛੇਰੇ ਇਕ ਮਹੀਨੇ ਤੋਂ ਗੁਜਰਾਤ 'ਚ ਫਸੇ ਹੋਏ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਵ ਸ਼ਨੀਵਾਰ ਨੂੰ ਚਿੰਤਾ ਦਿਖਾਉਂਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਲੋਕਾਂ ਦੀ ਮਦਦ ਕਰੇ।

PunjabKesari

ਰਾਹੁਲ ਗਾਂਧੀ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਹੈ, "ਇਨ੍ਹਾਂ ਮਛੇਰਿਆਂ ਦੇ ਕੋਲ ਲੋੜੀਦਾ ਖਾਣਾ ਅਤੇ ਪਾਣੀ ਨਹੀਂ ਹੈ। ਕਾਂਗਰਸ ਨੇਤਾ ਨੇ ਕਿਹਾ, ਆਂਧਰਾ ਪ੍ਰਦੇਸ਼ ਦੇ 6000 ਤੋਂ ਜ਼ਿਆਦਾ ਮਛੇਰੇ ਪਿਛਲੇ ਇਕ ਮਹੀਨੇ ਤੋਂ ਗੁਜਰਾਤ 'ਚ ਫਸੇ ਹੋਏ ਹਨ। ਉਨ੍ਹਾਂ ਦੀਆਂ ਕਿਸ਼ਤੀਆਂ 'ਤੇ ਰੱਖਿਆ ਗਿਆ ਹੈ, ਜਿੱਥੇ ਸਾਫ-ਸਫਾਈ ਦੀ ਉੱਚਿਤ ਪ੍ਰਬੰਧ ਨਹੀਂ ਹੈ ਅਤੇ ਉਨ੍ਹਾਂ ਲਈ ਸੀਮਿਤ ਖਾਣਾ ਅਤੇ ਪਾਣੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਇਨ੍ਹਾਂ ਮਛੇਰੇ ਭਰਾਵਾਂ ਨੂੰ ਰਾਹਤ ਕੈਂਪਾਂ 'ਚੇ ਭੇਜਿਆ ਜਾਵੇ ਅਤੇ ਉਨ੍ਹਾਂ ਦੀ ਦੇਖਭਾਲ ਯਕੀਨੀ ਬਣਾਈ ਜਾਵੇ।"

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਦੇ 24506 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 775 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ 5063 ਲੋਕ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ। 


Iqbalkaur

Content Editor

Related News