ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ : ਰਾਹੁਲ ਗਾਂਧੀ

Thursday, May 13, 2021 - 12:11 PM (IST)

ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ, ਟੀਕੇ, ਆਕਸੀਜਨ ਅਤੇ ਦਵਾਈਆਂ ਦੇ ਨਾਲ ਉਹ ਖ਼ੁਦ ਵੀ ਗਾਇਬ ਹਨ। ਰਾਹੁਲ ਨੇ ਇਕ ਟਵੀਟ ਕਰ ਕੇ ਕਿਹਾ,''ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ। ਬਚੇ ਹਨ ਤਾਂ ਸਿਰਫ਼ ਸੈਂਟਰਲ ਵਿਸਟਾ, ਦਵਾਈਆਂ 'ਤੇ ਜੀ.ਐੱਸ.ਟੀ. ਅਤੇ ਇੱਥੇ-ਉੱਥੇ ਪ੍ਰਧਾਨ ਮੰਤਰੀ ਦੀ ਫ਼ੋਟੋ।''

PunjabKesariਦੱਸਣਯੋਗ ਹੈ ਕਿ ਕੋਰੋਨਾ ਦੇ ਪ੍ਰਬੰਧਨ ਨੂੰ ਲੈ ਕੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ 'ਤੇ ਲਗਾਤਾਰ ਹਮਲੇ ਬੋਲ ਰਹੇ ਹਨ ਅਤੇ ਦੇਸ਼ 'ਚ ਸੰਕਰਮਣ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ, ਦਵਾਈਆਂ ਅਤੇ ਟੀਕਿਆਂ ਦੀ ਹੋ ਰਹੀ ਘਾਟ ਲਈ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਵੀਰਵਾਰ ਨੂੰ ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,62,727 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਸੰਕਰਮਣ ਦੇ ਕੁੱਲ ਮਾਮਲੇ 2,37,03,665 ਹੋ ਗਏ ਹਨ, ਜਦੋਂ ਕਿ ਕੋਰੋਨਾ ਵਾਇਰਸ ਸੰਕਰਮਣ ਨਾਲ 4,120 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,58,317 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਲ 'ਚ ਬੇਵੱਸੀ ਦਾ ਦਰਦ, ਮਰੀਜ਼ਾਂ ਦੀ ਸੇਵਾ ਕਰ ਰਹੀਆਂ ਨਰਸਾਂ ਆਪਣੇ ਬੱਚਿਆਂ ਦੀ ਛੂਹ ਨੂੰ ਤਰਸੀਆਂ


author

DIsha

Content Editor

Related News