ਰਾਹੁਲ ਗਾਂਧੀ ਅੱਜ ਕੋਰਟ ''ਚ ਹੋਣਗੇ ਪੇਸ਼, ਜਾਣੋ ਕੀ ਹੈ ਮਾਮਲਾ
Tuesday, Feb 20, 2024 - 03:53 AM (IST)
ਨੈਸ਼ਨਲ ਡੈਸਕ - ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਨਿਆਂ ਯਾਤਰਾ ਇਸ ਸਮੇਂ ਉੱਤਰ ਪ੍ਰਦੇਸ਼ ਵਿੱਚ ਹੈ ਪਰ ਇਹ ਯਾਤਰਾ ਮੰਗਲਵਾਰ ਨੂੰ ਕੁਝ ਘੰਟਿਆਂ ਲਈ ਰੁਕਣ ਵਾਲੀ ਹੈ। ਇਸ ਦਾ ਕਾਰਨ ਇਹ ਹੈ ਕਿ ਰਾਹੁਲ ਗਾਂਧੀ ਨੂੰ 2018 ਦੇ ਇੱਕ ਮਾਮਲੇ ਵਿੱਚ ਸੁਲਤਾਨਪੁਰ ਦੀ ਸਥਾਨਕ ਅਦਾਲਤ ਵਿੱਚ ਪੇਸ਼ ਹੋਣਾ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਨਰੇਸ਼ ਨੇ ਕਿਹਾ ਕਿ ਭਾਰਤ ਜੋੜੋ ਨਿਆਂ ਯਾਤਰਾ ਮੰਗਲਵਾਰ ਸਵੇਰੇ ਕੁਝ ਸਮੇਂ ਲਈ ਰੁਕ ਜਾਵੇਗੀ ਕਿਉਂਕਿ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇਕ ਮਾਮਲੇ 'ਚ ਸੁਲਤਾਨਪੁਰ ਦੀ ਸਥਾਨਕ ਅਦਾਲਤ 'ਚ ਪੇਸ਼ ਹੋਣਾ ਹੈ।
ਇਹ ਵੀ ਪੜ੍ਹੋ - ਦੋਰਾਹਾ ਤੋਂ ਅਯੁੱਧਿਆ ਜਾ ਰਹੀ ਸ਼ਰਧਾਲੂ ਔਰਤ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ
ਜੈਰਾਮ ਨਰੇਸ਼ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਭਾਰਤ ਜੋੜੋ ਨਿਆਂ ਯਾਤਰਾ ਨੇ ਸੋਮਵਾਰ ਨੂੰ 37 ਦਿਨ ਪੂਰੇ ਕਰ ਲਏ ਹਨ ਪਰ ਇਹ ਯਾਤਰਾ ਮੰਗਲਵਾਰ ਸਵੇਰੇ ਕੁਝ ਦੇਰ ਲਈ ਰੁਕੇਗੀ ਅਤੇ ਦੁਪਹਿਰ 2 ਵਜੇ ਅਮੇਠੀ ਦੇ ਫੁਰਸਤਗੰਜ ਤੋਂ ਮੁੜ ਸ਼ੁਰੂ ਹੋਵੇਗੀ। ਰਾਹੁਲ ਗਾਂਧੀ ਮੰਗਲਵਾਰ ਨੂੰ ਸਵੇਰੇ 11 ਵਜੇ ਸੁਲਤਾਨਪੁਰ ਦੀ ਸਥਾਨਕ ਅਦਾਲਤ ਵਿੱਚ ਪੇਸ਼ ਹੋ ਸਕਦੇ ਹਨ।
ਇਹ ਵੀ ਪੜ੍ਹੋ - ਮਮਤਾ ਬੈਨਰਜੀ ਨੇ ਬੰਗਾਲ 'ਚ ਲੋਕਾਂ ਦੇ ਆਧਾਰ ਕਾਰਡ ਬੰਦ ਕਰਨ ਨੂੰ ਲੈ ਕੇ PM ਮੋਦੀ 'ਤੇ ਲਾਇਆ ਦੋਸ਼
ਕੀ ਹੈ 2018 ਦਾ ਸਾਰਾ ਮਾਮਲਾ?
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੁਲਤਾਨਪੁਰ ਦੀ ਸੰਸਦ/ਵਿਧਾਇਕ ਅਦਾਲਤ ਨੇ 20 ਫਰਵਰੀ 2018 ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਹੈ। ਰਾਹੁਲ ਨੇ 2018 'ਚ ਬੈਂਗਲੁਰੂ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਸ ਸਮੇਂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਵਿਜੇ ਮਿਸ਼ਰਾ ਨੇ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਮੈਂ ਉਸ ਸਮੇਂ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਸੀ। ਰਾਹੁਲ ਗਾਂਧੀ ਨੇ ਬੈਂਗਲੁਰੂ 'ਚ ਅਮਿਤ ਸ਼ਾਹ ਨੂੰ ਕਾਤਲ ਕਿਹਾ ਸੀ। ਜਦੋਂ ਮੈਂ ਉਨ੍ਹਾਂ ਦੇ ਦੋਸ਼ਾਂ ਬਾਰੇ ਸੁਣਿਆ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿਉਂਕਿ ਮੈਂ ਪਾਰਟੀ ਦਾ ਵਰਕਰ ਹਾਂ। ਮੈਂ ਆਪਣੇ ਵਕੀਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਅਤੇ ਇਹ ਮਾਮਲਾ ਪਿਛਲੇ ਪੰਜ ਸਾਲਾਂ ਤੋਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ - ਕਿਸਾਨਾਂ ਨੇ ਖਾਰਿਜ਼ ਕਰ 'ਤਾ ਸਰਕਾਰ ਦਾ ਪ੍ਰਸਤਾਵ, 21 ਫਰਵਰੀ ਨੂੰ ਕਰਨਗੇ ਦਿੱਲੀ ਕੂਚ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e