ਰਾਹੁਲ ਗਾਂਧੀ ਚੁਣੇ ਗਏ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ, 'INDIA' ਗਠਜੋੜ ਦੀ ਬੈਠਕ 'ਚ ਲਿਆ ਗਿਆ ਫੈਸਲਾ
Tuesday, Jun 25, 2024 - 09:39 PM (IST)

ਨੈਸ਼ਨਲ ਡੈਸਕ — ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਰਾਹੁਲ ਗਾਂਧੀ ਨੇ ਅੱਜ ਯਾਨੀ 25 ਜੂਨ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਹੁਲ ਨੇ ਵਾਇਨਾਡ ਅਤੇ ਰਾਏਬਰੇਲੀ ਤੋਂ ਚੋਣ ਲੜੀ ਸੀ। ਦੋਵਾਂ ਸੀਟਾਂ ਤੋਂ ਕਾਂਗਰਸੀ ਆਗੂ ਚੋਣ ਜਿੱਤ ਗਏ। ਬਾਅਦ ਵਿੱਚ ਉਨ੍ਹਾਂ ਨੇ ਵਾਇਨਾਡ ਸੀਟ ਛੱਡ ਦਿੱਤੀ। ਪ੍ਰਿਅੰਕਾ ਗਾਂਧੀ ਵਾਡਰਾ ਵਾਇਨਾਡ ਤੋਂ ਚੋਣ ਲੜੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਸੀਡਬਲਯੂਸੀ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਸੀ।