ਭਲਕੇ ਹਾਥਰਸ ਜਾਣਗੇ ਰਾਹੁਲ ਗਾਂਧੀ, ਹਾਦਸੇ ਦੇ ਪੀੜਤਾਂ ਨਾਲ ਕਰਨਗੇ ਮੁਲਾਕਾਤ

Thursday, Jul 04, 2024 - 09:54 PM (IST)

ਭਲਕੇ ਹਾਥਰਸ ਜਾਣਗੇ ਰਾਹੁਲ ਗਾਂਧੀ, ਹਾਦਸੇ ਦੇ ਪੀੜਤਾਂ ਨਾਲ ਕਰਨਗੇ ਮੁਲਾਕਾਤ

ਨੈਸ਼ਨਲ ਡੈਸਕ - ਕਾਂਗਰਸ ਸਾਂਸਦ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਲਕੇ ਯਾਨੀ ਸ਼ੁੱਕਰਵਾਰ ਸਵੇਰੇ ਹਾਥਰਸ ਜਾਣਗੇ। ਉਹ ਹਾਥਰਸ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਕਾਂਗਰਸੀ ਆਗੂ ਸੜਕ ਰਾਹੀਂ ਰਵਾਨਾ ਹੋਣਗੇ। ਇਸ ਹਫਤੇ ਦੇ ਸ਼ੁਰੂ ਵਿਚ ਹਾਥਰਸ ਵਿਚ ਇਕ ਧਾਰਮਿਕ ਸਮਾਗਮ ਵਿਚ ਮਚੀ ਭਗਦੜ ਵਿਚ 121 ਲੋਕਾਂ ਦੀ ਜਾਨ ਚਲੀ ਗਈ ਸੀ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਘਟਨਾ ਵਿੱਚ ‘ਭੋਲੇ ਬਾਬਾ’ ਉਰਫ਼ ਨਰਾਇਣ ਸਾਕਾਰ ਹਰੀ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ- ਭਾਰਤ ਦੇ ਅਤਿ ਲੋੜੀਂਦੇ ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਲਾਹੌਰ ਦੇ ਹਸਪਤਾਲ ‘ਚ ਦਿਹਾਂਤ

ਉੱਤਰ ਪ੍ਰਦੇਸ਼ ਪੁਲਸ ਨੇ ਵੀਰਵਾਰ ਨੂੰ ਸਮਾਗਮ ਦੀ ਪ੍ਰਬੰਧਕੀ ਕਮੇਟੀ ਨਾਲ ਜੁੜੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੀ ਅੰਦਰੂਨੀ ਜਾਂਚ ਰਿਪੋਰਟ ਵਿੱਚ ਪ੍ਰਬੰਧਨ ਅਤੇ ਸੁਰੱਖਿਆ ਪ੍ਰੋਟੋਕੋਲ ਵਿੱਚ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ। ਹਾਥਰਸ ਹਾਦਸੇ 'ਤੇ ਪ੍ਰੈੱਸ ਕਾਨਫਰੰਸ 'ਚ ਆਈਜੀ ਸ਼ਲਭ ਮਾਥੁਰ ਨੇ ਕਿਹਾ ਕਿ ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਪੁਲਸ ਨੂੰ ਜਲਦੀ ਹੀ ਅਦਾਲਤ ਤੋਂ ਉਸਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇਗਾ। ਆਈਜੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਭੋਲੇ ਬਾਬਾ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜੇਕਰ ਬਾਬੇ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


author

Inder Prajapati

Content Editor

Related News