ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ

Monday, Jun 17, 2024 - 07:47 PM (IST)

ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ

ਨਵੀਂ ਦਿੱਲੀ- ਕਾਂਗਰਸੀ ਨੇਤਾ ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਛੱਡ ਕੇ ਸੰਸਦ ਦੇ ਹੇਠਲੇ ਹਾਊਸ ’ਚ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਦੀ ਨੁਮਾਇੰਦਗੀ ਕਰਨਗੇ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਰਾਹੁਲ ਗਾਂਧੀ ਵੱਲੋਂ ਖਾਲੀ ਕੀਤੀ ਗਈ ਵਾਇਨਾਡ ਲੋਕ ਸਭਾ ਸੀਟ ਤੋਂ ਚੋਣ ਲੜੇਗੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਉਹ ਇੱਥੇ ਆਪਣੀ ਰਿਹਾਇਸ਼ ਵਿਖੇ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨਾਲ ਇਸ ਮੁੱਦੇ ’ਤੇ ਚਰਚਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ 2 ਲੋਕ ਸਭਾ ਸੀਟਾਂ ਤੋਂ ਜਿੱਤੇ ਹਨ ਪਰ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਇਕ ਸੀਟ ਛੱਡਣੀ ਪਵੇਗੀ। ਰਾਹੁਲ ਗਾਂਧੀ ਰਾਏਬਰੇਲੀ ਸੀਟ ਬਰਕਰਾਰ ਰੱਖਣਗੇ। ਅਸੀਂ ਫੈਸਲਾ ਕੀਤਾ ਹੈ ਕਿ ਪ੍ਰਿਯੰਕਾ ਜੀ ਵਾਇਨਾਡ ਤੋਂ ਚੋਣ ਲੜਨਗੇ।

ਚਰਚਾ ਦੌਰਾਨ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪ੍ਰਿਯੰਕਾ ਗਾਂਧੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ

 

ਵਾਇਨਾਡ ਤੇ ਰਾਏਬਰੇਲੀ ਨਾਲ ਮੇਰਾ ਭਾਵਨਾਤਮਕ ਸਬੰਧ : ਰਾਹੁਲ ਗਾਂਧੀ
ਇਸ ਦੌਰਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਰਾਹੁਲ ਗਾਂਧੀ ਨੇ ਕਿਹਾ, ''ਮੇਰਾ ਵਾਇਨਾਡ ਤੇ ਰਾਏਬਰੇਲੀ ਨਾਲ ਭਾਵਨਾਤਮਕ ਸਬੰਧ ਹੈ। ਮੈਂ ਪਿਛਲੇ 5 ਸਾਲਾਂ ਤੋਂ ਵਾਇਨਾਡ ਤੋਂ ਸੰਸਦ ਮੈਂਬਰ ਸੀ। ਮੈਂ ਉੱਥੋਂ ਦੇ ਲੋਕਾਂ ਦੇ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਾ ਹਾਂ।''

ਪ੍ਰਿਯੰਕਾ ਨੇ ਕਿਹਾ - 'ਰਾਹੁਲ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ'
ਇਸ ਫੈਸਲੇ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਵਾਇਨਾਡ ਦੇ ਲੋਕਾਂ ਨੂੰ ਰਾਹੁਲ ਦੀ ਕਮੀ ਮਹਿਸੂਸ ਨਾ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, ''ਮੈਂ ਵਾਇਨਾਡ ਨੂੰ ਰਾਹੁਲ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ। ਮੈਂ ਸਖ਼ਤ ਮਿਹਨਤ ਕਰਾਂਗੀ ਤੇ ਇਕ ਚੰਗੀ ਪ੍ਰਤੀਨਿਧੀ ਬਣਾਂਗੀ।''

ਰਾਹੁਲ ਨੇ ਵਾਇਨਾਡ ਦੀ ਬਜਾਏ ਰਾਏਬਰੇਲੀ ਸੀਟ ਕਿਉਂ ਚੁਣੀ?
ਰਾਏਬਰੇਲੀ ਲੋਕ ਸਭਾ ਸੀਟ ਗਾਂਧੀ ਪਰਿਵਾਰ ਦਾ ਗੜ੍ਹ ਹੈ। ਸੋਨੀਆ ਗਾਂਧੀ ਲੰਬੇ ਸਮੇਂ ਤੋਂ ਇੱਥੋਂ ਜਿੱਤ ਕੇ ਸੰਸਦ ’ਚ ਪਹੁੰਚਦੀ ਰਹੀ ਹੈ। ਰਾਹੁਲ ਗਾਂਧੀ ਦੇ ਪਿਤਾ ਰਾਜੀਵ ਗਾਂਧੀ ਅਮੇਠੀ ਤੋਂ ਅਤੇ ਪੜਦਾਦਾ ਜਵਾਹਰ ਲਾਲ ਨਹਿਰੂ ਇਲਾਹਾਬਾਦ ਤੋਂ ਚੋਣ ਲੜਦੇ ਸਨ। ਮਾਤਾ ਸੋਨੀਆ ਗਾਂਧੀ, ਦਾਦੀ ਇੰਦਰਾ ਅਤੇ ਦਾਦਾ ਫਿਰੋਜ਼ ਗਾਂਧੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

ਸਿਆਸਤ ਪੱਖੋਂ ਯੂ.ਪੀ. ਇਕ ਬਹੁਤ ਮਹੱਤਵਪੂਰਨ ਸੂਬਾ ਹੈ। ਇਸ ਲਈ ਪਾਰਟੀ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਯੂ.ਪੀ. ਦੀ ਸਿਆਸਤ 'ਚ ਵਾਪਸੀ ਕਰਨ ਲਈ ਕਾਂਗਰਸ ਲੀਡਰਸ਼ਿਪ ਚਾਹੁੰਦੀ ਸੀ ਕਿ ਰਾਹੁਲ ਰਾਏਬਰੇਲੀ ਤੋਂ ਹੀ ਸੰਸਦ ਮੈਂਬਰ ਬਣੇ ਰਹਿਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News