ਅੱਜ ਕਟੜਾ ਤੋਂ ਪੈਦਲ ਯਾਤਰਾ ਕਰ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰਨਗੇ ਰਾਹੁਲ ਗਾਂਧੀ

Thursday, Sep 09, 2021 - 03:07 AM (IST)

ਅੱਜ ਕਟੜਾ ਤੋਂ ਪੈਦਲ ਯਾਤਰਾ ਕਰ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰਨਗੇ ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀਰਵਾਰ ਭਾਵ ਅੱਜ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰਨਗੇ ਅਤੇ ਉੱਥੇ ਸ਼ਾਮ ਦੇ ਸਮੇਂ ਹੋਣ ਵਾਲੀ ਵਿਸ਼ੇਸ਼ ਆਰਤੀ ਵਿੱਚ ਵੀ ਹਿੱਸਾ ਲੈਣਗੇ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਵੀਰਵਾਰ ਨੂੰ ਦੁਪਹਿਰ ਵਿੱਚ ਜੰਮੂ ਪਹੁੰਚਣਗੇ।  ਉੱਥੋਂ ਰਾਹੁਲ ਗਾਂਧੀ ਕਟੜਾ ਜਾਣਗੇ ਅਤੇ ਕਟੜਾ ਤੋਂ ਉਹ ਪੈਦਲ ਚੱਲ ਕੇ ਵੈਸ਼ਣੋ ਦੇਵੀ ਮੰਦਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸ਼ਾਮ ਦੇ ਸਮੇਂ ਵੈਸ਼ਣੋ ਦੇਵੀ ਮੰਦਰ ਵਿੱਚ ਹੋਣ ਵਾਲੀ ਵਿਸ਼ੇਸ਼ ਆਰਤੀ ਵਿੱਚ ਹਿੱਸਾ ਲੈਣਗੇ ਅਤੇ ਫਿਰ ਉਥੇ ਹੀ ਬਣੇ ਭਵਨ ਵਿੱਚ ਰਾਤ ਅਰਾਮ ਕਰਨਗੇ।

ਇਹ ਵੀ ਪੜ੍ਹੋ - ਕੇਂਦਰ ਨੇ ਵਧਾਈ ਹਾੜੀ ਫਸਲਾਂ ਦੀ MSP, ਟਿਕੈਤ ਬੋਲੇ- ਕਿਸਾਨਾਂ ਨਾਲ ਸਭ ਤੋਂ ਵੱਡਾ ਮਜ਼ਾਕ

ਇਸ ਬਾਰੇ ਪੁੱਛੇ ਜਾਣ 'ਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਨੇ ਦੱਸਿਆ ਕਿ ਰਾਹੁਲ ਗਾਂਧੀ ਦਾ ਵੀਰਵਾਰ ਨੂੰ ਕੋਈ ਰਾਜਨੀਤਕ ਪ੍ਰੋਗਰਾਮ ਨਹੀਂ ਹੈ ਅਤੇ ਉਹ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਵੈਸ਼ਣੋ ਦੇਵੀ ਤੋਂ ਪਰਤਣ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਜੰਮੂ ਵਿੱਚ ਕਾਂਗਰਸ ਕਰਮਚਾਰੀਆਂ ਨਾਲ ਗੱਲਬਾਤ ਕਰਨਗੇ। ਰਾਹੁਲ ਗਾਂਧੀ ਨੇ ਕੁੱਝ ਦਿਨਾਂ ਪਹਿਲਾਂ ਹੀ ਸ਼੍ਰੀਨਗਰ ਦਾ ਦੌਰਾ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News