ਭਲਕੇ ਪਿੰਡ ਮੂਸਾ ਜਾਣਗੇ ਰਾਹੁਲ ਗਾਂਧੀ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
Monday, Jun 06, 2022 - 01:52 PM (IST)
ਨੈਸ਼ਨਲ ਡੈਸਕ- ਕਾਂਗਰਸ ਆਗੂ ਰਾਹੁਲ ਗਾਂਧੀ ਭਲਕੇ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆਉਣਗੇ। ਰਾਹੁਲ ਗਾਂਧੀ ਪਾਰਟੀ ਆਗੂ ਅਤੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਨਸਾ ਜ਼ਿਲ੍ਹਾ ਸਥਿਤ ਪਿੰਡ ਮੂਸਾ ਜਾਣਗੇ। ਇੱਥੇ ਰਾਹੁਲ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਨੀਰਜ ਬਵਾਨਾ ਨੂੰ ਕਿਹਾ ਜਾਂਦੈ ‘ਦਿੱਲੀ ਦਾ ਦਾਊਦ’, ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਕੀਤਾ ਐਲਾਨ
ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ ਹੈ। ਹਮਲੇ ਵਿਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ? ਜਿਨ੍ਹਾਂ ਨੇ ‘ਸਿੱਧੂ ਮੂਸੇਵਾਲਾ’ ਦੇ ਕਤਲ ਦੀ ਲਈ ਜ਼ਿੰਮੇਵਾਰੀ
ਮੂਸੇਵਾਲਾ ਉਨ੍ਹਾਂ 424 ਲੋਕਾਂ ਵਿਚ ਸ਼ਾਮਲ ਸਨ, ਜਿਨ੍ਹਾਂ ਦੀ ਸੁਰੱਖਿਆ ਨੂੰ ਪੰਜਾਬ ਪੁਲਸ ਨੇ ਅਸਥਾਈ ਤੌਰ 'ਤੇ ਹਟਾ ਦਿੱਤਾ ਜਾਂ ਘਟਾ ਦਿੱਤਾ ਸੀ। ਪੰਜਾਬ ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਬਿਸ਼ਨੋਈ ਗੈਂਗ ਦੇ ਮੈਂਬਰ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ- ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ, ਵਿਦੇਸ਼ਾਂ ਤੱਕ ਫੈਲਿਆ ਨੈੱਟਵਰਕ