ਰਾਹੁਲ ਗਾਂਧੀ 12-13 ਅਗਸਤ ਨੂੰ ਜਾਣਗੇ ਵਾਇਨਾਡ, ਲੋਕ ਸਭਾ ਮੈਂਬਰਸ਼ਿਪ ਬਹਾਲੀ ਤੋਂ ਬਾਅਦ ਪਹਿਲਾ ਦੌਰਾ

Tuesday, Aug 08, 2023 - 02:51 PM (IST)

ਰਾਹੁਲ ਗਾਂਧੀ 12-13 ਅਗਸਤ ਨੂੰ ਜਾਣਗੇ ਵਾਇਨਾਡ, ਲੋਕ ਸਭਾ ਮੈਂਬਰਸ਼ਿਪ ਬਹਾਲੀ ਤੋਂ ਬਾਅਦ ਪਹਿਲਾ ਦੌਰਾ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਹੁਣ ਆਉਣ ਵਾਲੀ 12 ਅਤੇ 13 ਅਗਸਤ ਨੂੰ ਕੇਰਲ ਸਥਿਤ ਆਪਣੇ ਸੰਸਦੀ ਖੇਤਰ ਵਾਇਨਾਡ ਦਾ ਦੌਰਾ ਕਰਨਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਦ ਦੀ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਪਹਿਲੀ ਵਾਰ ਵਾਇਨਾਡ ਪਹੁੰਚਣਗੇ। ਵੇਣੂਗੋਪਾਲ ਨੇ ਟਵੀਟ ਕੀਤਾ,''12-13 ਅਗਸਤ ਨੂੰ ਰਾਹੁਲ ਗਾਂਧੀ ਜੀ ਆਪਣੇ ਸੰਸਦੀ ਖੇਤਰ ਵਾਇਨਾਡ ਦਾ ਦੌਰਾ ਕਰਨਗੇ। ਵਾਇਨਾਡ ਦੇ ਲੋਕ ਇਸ ਗੱਲ ਤੋਂ ਖੁਸ਼ ਹਨ ਕਿ ਲੋਕਤੰਤਰ ਦੀ ਜਿੱਤ ਹੋਈ ਅਤੇ ਉਨ੍ਹਾਂ ਦੀ ਆਵਾਜ਼ ਸੰਸਦ 'ਚ ਵਾਪਸ ਆਈ। ਰਾਹੁਲ ਜੀ ਸਿਰਫ਼ ਇਕ ਸੰਸਦ ਮੈਂਬਰ ਨਹੀਂ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ।''

PunjabKesari

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 'ਮੋਦੀ ਸਰਨੇਮ' ਵਾਲੀ ਟਿੱਪਣੀ ਨਾਲ ਸੰਬੰਧਤ ਮਾਣਹਾਨੀ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੇ ਤਿੰਨ ਦਿਨਾਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਸੋਮਵਾਰ ਨੂੰ ਬਹਾਲ ਕਰ ਦਿੱਤੀ ਗਈ। ਸੁਪਰੀਮ ਕੋਰਟ ਨੇ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਦਾ ਮਾਰਗ ਪੱਕਾ ਕਰਦੇ ਹੋਏ, ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਸੰਬੰਧ 'ਚ 2019 'ਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਕ ਮਾਣਹਾਨੀ ਮਾਮਲੇ 'ਚ ਉਨ੍ਹਾਂ ਦੀ ਦੋਸ਼ਸਿੱਧੀ 'ਤੇ 4 ਅਗਸਤ ਨੂੰ ਰੋਕ ਲਗਾ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News