ਰਾਹੁਲ ਗਾਂਧੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ

Saturday, May 01, 2021 - 10:25 AM (IST)

ਰਾਹੁਲ ਗਾਂਧੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਦਿਹਾੜੇ ਮੌਕੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। 

ਇਹ ਵੀ ਪੜੋ੍ਹ: 400 ਸਾਲਾ ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਮਹਾਨ ਜੀਵਨ 'ਤੇ ਇਕ ਝਾਤ

ਰਾਹੁਲ ਗਾਂਧੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਪ੍ਰਕਾਸ਼ ਦਿਹਾੜੇ ’ਤੇ ਤੁਹਾਨੂੰ ਸਾਰਿਆਂ ਨੂੰ ਵਧਾਈਆਂ। ਇਸ ਮੁਸ਼ਕਲ ਸਮੇਂ ਵਿਚ ਸਾਨੂੰ ਆਸਥਾ ਅਤੇ ਭਾਈਚਾਰੇ ਦੀ ਤਾਕਤ ਨਾਲ ਇਕ-ਦੂਜੇ ਦਾ ਸਾਥ ਦੇਣਾ ਹੋਵੇਗਾ। ਸਾਰੇ ਸਿਹਤ ਪ੍ਰੋਟੋਕਾਲ ਨਿਯਮਾਂ ਦਾ ਪਾਲਣ ਕਰੋ, ਸੁਰੱਖਿਅਤ ਰਹੋ। 

ਇਹ ਵੀ ਪੜੋ੍ਹ: ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ

ਦੱਸ ਦੇਈਏ ਕਿ ਗੁਰੂ ਤੇਗ ਬਹਾਦਰ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸ ਹੋਏ ਮਾਰਗ ਦਾ ਪਾਲਣ ਕੀਤਾ। ਗੁਰੂ ਜੀ ਜ਼ਿੰਦਗੀ ਭਰ ਮਨੁੱਖੀ ਸਮਾਜ ਦੇ ਵਿਕਾਸ ਅਤੇ ਸਮਾਜ ’ਚ ਫੈਲੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਲੜਦੇ ਰਹੇ। 


author

Tanu

Content Editor

Related News