ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਨੂੰ ਲਿਖੀ ਚਿੱਠੀ, ਆਖੀਆਂ ਇਹ ਗੱਲਾਂ

Friday, Nov 08, 2024 - 12:29 PM (IST)

ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਨੂੰ ਲਿਖੀ ਚਿੱਠੀ, ਆਖੀਆਂ ਇਹ ਗੱਲਾਂ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਰਾਹੁਲ ਨੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਅਗਵਾਈ 'ਚ ਦੋਹਾਂ ਦੇਸ਼ਾਂ ਦੇ ਆਪਸੀ ਹਿੱਤਾਂ ਵਾਲੇ ਖੇਤਰਾਂ 'ਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੇ। ਰਾਹੁਲ ਨੇ ਕਿਹਾ ਮੈਂ ਤੁਹਾਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੇ ਰੂਪ 'ਚ ਚੁਣੇ ਜਾਣ 'ਤੇ ਵਧਾਈ ਦਿੰਦਾ ਹਾਂ। ਅਮਰੀਕੀ ਰਾਸ਼ਟਰਪਤੀ ਦੇ ਰੂਪ 'ਚ ਤੁਹਾਡੇ ਦੂਜੇ ਕਾਰਜਕਾਲ 'ਚ ਸਫਲਤਾ ਦੀ ਕਾਮਨਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦੀ 'ਇਤਿਹਾਸਕ ਦੋਸਤੀ' ਹੈ ਜੋ ਲੋਕਤਾਂਤਰਿਕ ਕਦਰਾਂ-ਕੀਮਤਾਂ ਪ੍ਰਤੀ ਸਾਡੀ ਵਚਨਬੱਧਤਾ 'ਤੇ ਆਧਾਰਿਤ ਹੈ। ਰਾਹੁਲ ਗਾਂਧੀ ਨੇ 7 ਨਵੰਬਰ ਨੂੰ ਟਰੰਪ ਨੂੰ ਇਹ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਕਿਹਾ ਸਾਨੂੰ ਭਰੋਸਾ ਹੈ ਕਿ ਤੁਹਾਡੀ ਅਗਵਾਈ ਵਿਚ ਸਾਡੇ ਦੇਸ਼ ਆਪਸੀ ਹਿੱਤਾਂ ਦੇ ਖੇਤਰਾਂ 'ਚ ਸਹਿਯੋਗ ਨੂੰ ਡੂੰਘਾ ਕਰਨਗੇ। ਮੈਂ ਇਹ ਵੀ ਉਮੀਦ ਕਰਦਾ ਹਾਂ ਕਿ ਅਸੀਂ ਭਾਰਤੀਆਂ ਅਤੇ ਅਮਰੀਕੀਆਂ ਦੋਵਾਂ ਲਈ ਮੌਕਿਆਂ ਦਾ ਵਿਸਥਾਰ ਕਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ। ਮੈਂ ਤੁਹਾਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਤੌਰ 'ਤੇ ਦੂਜੀ ਵਾਰ ਚੁਣੇ ਜਾਣ ਲਈ ਵਧਾਈ ਦਿੰਦਾ ਹਾਂ ਸਭ ਤੋਂ ਵਧੀਆ। ਚਿੱਠੀ ਦੇ ਅੰਤ 'ਚ ਰਾਹੁਲ ਨੇ ਕਮਲਾ ਹੈਰਿਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

PunjabKesari

ਰਾਹੁਲ ਗਾਂਧੀ ਨੇ ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਚਿੱਠੀ ਲਿਖ ਕੇ ਰਾਸ਼ਟਰਪਤੀ ਅਹੁਦੇ ਲਈ ਉਨ੍ਹਾਂ ਦੇ ਉਤਸ਼ਾਹੀ ਚੋਣ ਪ੍ਰਚਾਰ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਉਮੀਦ ਦਾ ਸੰਦੇਸ਼ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਹੈਰਿਸ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਵਿਚ ਡੋਨਾਲਡ ਟਰੰਪ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਾਹੁਲ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਅਧੀਨ ਭਾਰਤ ਅਤੇ ਅਮਰੀਕਾ ਨੇ ਗਲੋਬਲ ਮਹੱਤਵ ਵਾਲੇ ਮੁੱਦਿਆਂ 'ਤੇ ਸਹਿਯੋਗ ਨੂੰ ਡੂੰਘਾ ਕੀਤਾ ਹੈ। ਆਪਣੀ ਚਿੱਠੀ ਵਿਚ ਉਨ੍ਹਾਂ ਕਿਹਾ ਕਿ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਸਾਡੀ ਦੋਸਤੀ ਦਾ ਮਾਰਗ ਦਰਸ਼ਨ ਕਰਦੀ ਰਹੇਗੀ।


author

Tanu

Content Editor

Related News