ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਵਿਰੋਧੀ ਨੇਤਾਵਾਂ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ

Thursday, Dec 22, 2022 - 08:32 PM (IST)

ਨੈਸ਼ਨਲ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਵਿਰੋਧੀ ਨੇਤਾਵਾਂ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਰਾਹੁਲ ਨੇ ਵਿਰੋਧੀ ਨੇਤਾਵਾਂ ਨੂੰ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਭਾਰਤ ਜੋੜੋ ਯਾਤਰਾ ਦੋ ਦਿਨਾਂ ਬਾਅਦ 24 ਦਸੰਬਰ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰੇਗੀ। 24 ਦਸੰਬਰ ਤੋਂ ਬਾਅਦ ਭਾਰਤ ਜੋੜੋ ਯਾਤਰਾ 9 ਦਿਨਾਂ ਦਾ ਬ੍ਰੇਕ ਲਵੇਗੀ। ਇਸ ਦੌਰਾਨ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਕੰਟੇਨਰਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਨ੍ਹਾਂ ਨੂੰ ਠੰਡ ਤੋਂ ਬਚਾਉਣ ਲਈ ਫਿਕਸ ਕੀਤਾ ਜਾਵੇਗਾ।

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤਿੰਨ ਦਿਨ ਪਹਿਲਾਂ ਰਾਜਸਥਾਨ ਤੋਂ ਬਾਅਦ ਹਰਿਆਣਾ ਵਿੱਚ ਦਾਖ਼ਲ ਹੋਈ ਹੈ। ਇਸ ਦੌਰਾਨ ਚੀਨ ਤੋਂ ਆਏ ਕੋਰੋਨਾ ਵਾਇਰਸ ਨੇ ਭਾਰਤ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕੋਵਿਡ ਦਾ ਅਸਰ ਭਾਰਤ ਜੋੜੋ ਯਾਤਰਾ 'ਤੇ ਵੀ ਦੇਖਿਆ ਜਾ ਸਕਦਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਚਿੱਠੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਭਾਰਤ ਜੋੜੋ ਯਾਤਰਾ ਤੋਂ ਡਰੀ ਹੋਈ ਹੈ। ਇਸ ਲਈ ਉਹ ਇਸ ਨੂੰ ਰੋਕਣ ਲਈ ਨਵੇਂ-ਨਵੇਂ ਬਹਾਨੇ ਲੱਭ ਰਹੀ ਹੈ।


Mandeep Singh

Content Editor

Related News