ਵਕੀਲਾਂ ਦੀ ਹੜਤਾਲ ਕਾਰਨ ਰਾਹੁਲ ਗਾਂਧੀ ਮਾਮਲੇ ਦੀ ਸੁਣਵਾਈ ਟਲੀ
Friday, Mar 22, 2024 - 04:33 PM (IST)

ਸੁਲਤਾਨਪੁਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕਥਿਤ ਇਤਰਾਜ਼ਯੋਗ ਟਿ4ਪਣੀ ਦੇ ਮਾਮਲੇ 'ਚ ਸੁਲਤਾਨਪੁਰ ਦੀ ਐੱਮ.ਪੀ./ਐੱਮ.ਐੱਲ.ਏ. (ਸੰਸਦ ਮੈਂਬਰ/ਵਿਧਾਇਕ) ਅਦਾਲਤ 'ਚ ਸੁਣਵਾਈ ਸ਼ੁੱਕਰਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਮੁਲਤਵੀ ਕਰ ਦਿੱਤੀ ਗਈ। ਇਸ ਮਾਮਲੇ 'ਚ ਸੁਣਵਾਈ ਹੁਣ 2 ਅਪ੍ਰੈਲ ਨੂੰ ਹੋਵੇਗੀ।
ਭਾਰਤੀ ਜਨਤਾ ਪਾਰਟੀ ਦੇ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ 'ਤੇ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਵਿਰੁੱਧ ਇੱਥੇ ਐੱਮ.ਪੀ./ਐੱਮ.ਐੱਲ.ਏ. ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਸੀ। ਵਾਦੀ ਦੇ ਵਕੀਲ ਸੰਤੋਸ਼ ਪਾਂਡੇ ਨੇ ਦੱਸਿਆ ਕਿ ਰਾਹੁਲ ਗਾਂਧੀ ਨਾਲ ਸੰਬੰਧਿਤ ਮਾਮਲੇ 'ਚ ਅੱਜ ਸੁਣਵਾਈ ਹੋਣੀ ਸੀ ਪਰ ਆਪਣੀਆਂ ਮਾਮਲੇ 'ਚ ਅੱਜ ਸੁਣਵਾਈ ਹੋਣੀ ਸੀ ਪਰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਕੀਲਾਂ ਦੀ ਹੜਤਾਲ ਦੇ ਮੱਦੇਨਜ਼ਰ ਸੁਣਵਾਈ ਨਹੀਂ ਹੋਈ। ਅਦਾਲਤ ਇਸ ਮਾਮਲੇ 'ਤੇ ਹੁਣ 2 ਅਪ੍ਰੈਲ ਨੂੰ ਸੁਣਵਾਈ ਕਰੇਗੀ।
ਸ਼ਿਕਾਇਤਕਰਤਾ ਮੁਤਾਬਕ, ਰਾਹੁਲ ਗਾਂਧੀ ਨੇ ਮਈ 2018 'ਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬੈਂਗਲੁਰੂ 'ਚ ਇਕ ਪੱਤਰਕਾਰ ਸੰਮੇਲਨ 'ਚ ਸ਼ਾਹ ਖ਼ਿਲਾਫ਼ ਕਥਿਤ ਰੂਪ ਨਾਲ ਅਪਮਾਨਜਨਕ ਟਿੱਪਣੀ ਕੀਤੀ ਸੀ। ਅਦਾਲਤ ਨੇ ਇਸ ਮਾਮਲੇ 'ਚ ਪਿਛਲੇ ਸਾਲ ਦਸੰਬਰ 'ਚ ਰਾਹੁਲ ਗਾਂਧੀ ਦੇ ਖ਼ਿਲਾਫ਼ ਵਾਰੰਟ ਵੀ ਜਾਰੀ ਕੀਤਾ ਸੀ। ਇਸਤੋਂ ਬਾਅਦ ਰਾਹੁਲ ਗਾਂਧੀ ਨੇ ਬੀਤੀ 20 ਫਰਵਰੀ ਨੂੰ ਆਪਣੀ ਭਾਰਤ ਜੋੜੋ ਨਿਆਂ ਯਾਤਰਾ ਨੂੰ ਅਮੇਠੀ 'ਚ ਰੋਕ ਦਿੱਤਾ ਸੀ ਅਤੇ ਅਦਾਲਤ 'ਚ ਪੇਸ਼ ਹੋਏ ਸਨ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।