ਰਾਹੁਲ ਨੂੰ ਮਿਲਿਆ ਪਾਸਪੋਰਟ, ਭਲਕੇ ਅਮਰੀਕਾ ਹੋਣਗੇ ਰਵਾਨਾ

Sunday, May 28, 2023 - 04:43 PM (IST)

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਇਕ ਸਥਾਨਕ ਅਦਾਲਤ ਵਲੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕੀਤੇ ਜਾਣ ਦੇ ਦੋ ਦਿਨ ਬਾਅਦ ਐਤਵਾਰ ਨੂੰ ਨਵਾਂ ਆਮ ਪਾਸਪੋਰਟ ਮਿਲ ਗਿਆ ਹੈ ਅਤੇ ਹੁਣ ਉਹ ਸੋਮਵਾਰ ਨੂੰ ਅਮਰੀਕਾ ਰਵਾਨਾ ਹੋਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। 

ਸੂਤਰਾਂ ਨੇ ਦੱਸਿਆ ਕਿ ਪਾਸਪੋਰਟ ਦਫ਼ਤਰ ਨੇ ਭਰੋਸਾ ਦਿਵਾਇਆ ਸੀ ਕਿ ਐਤਵਾਰ ਨੂੰ ਪਾਸਪੋਰਟ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੁਪਹਿਰ ਦੇ ਸਮੇਂ ਪਾਸਪੋਰਟ ਮਿਲ ਗਿਆ। ਦਿੱਲੀ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ 10 ਸਾਲ ਦੀ ਬਜਾਏ ਤਿੰਨ ਸਾਲ ਲਈ ਆਮ ਪਾਸਪੋਰਟ ਜਾਰੀ ਕੀਤੇ ਜਾਣ ਲਈ ਬੀਤੇ ਸ਼ੁੱਕਰਵਾਰ ਨੂੰ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕੀਤਾ ਸੀ।

ਰਾਹੁਲ ਗਾਂਧੀ ਸੋਮਵਾਰ ਸ਼ਾਮ ਅਮਰੀਕਾ ਦੇ ਸੈਨ ਫਰਾਂਸਿਸਕੋ ਲਈ ਰਵਾਨਾ ਹੋਣ ਵਾਲੇ ਹਨ। ਉਨ੍ਹਾਂ ਦੇ ਅਮਰੀਕਾ ਦੇ ਕੁਝ ਹੋਰ ਸ਼ਹਿਰਾਂ ਵਿਚ ਵੀ ਪ੍ਰੋਗਰਾਮ ਹਨ। ਆਉਣ ਵਾਲੀ 4 ਜੂਨ ਨੂੰ ਉਹ ਨਿਊਯਾਰਕ ਵਿਚ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਿਤ ਕਰਨਗੇ। ਰਾਹੁਲ ਨੂੰ ਗੁਜਰਾਤ ਦੇ ਸੂਰਤ ਦੀ ਇਕ ਅਦਾਲਤ ਵਲੋਂ ਅਪਰਾਧਕ ਮਾਣਹਾਨੀ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਮਗਰੋਂ ਸੰਸਦ ਮੈਂਬਰ ਦੇ ਰੂਪ ਵਿਚ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਮਗਰੋਂ ਰਾਹੁਲ ਨੇ ਕੂਟਨੀਤਕ ਯਾਤਰਾ ਦਸਤਾਵੇਜ਼ ਵਾਪਸ ਕਰ ਦਿੱਤੇ ਸਨ। 


Tanu

Content Editor

Related News