ਰਾਹੁਲ ਭਾਰਤ ਖ਼ਿਲਾਫ਼ ਕੰਮ ਕਰਨ ਵਾਲੇ ''ਟੂਲਕਿੱਟ ਦਾ ਸਥਾਈ ਹਿੱਸਾ'' ਬਣ ਗਏ ਹਨ : JP ਨੱਢਾ

03/17/2023 11:04:39 AM

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਭਾਰਤ ਖ਼ਿਲਾਫ਼ ਕੰਮ ਕਰਨ ਵਾਲੇ 'ਟੂਲਕਿੱਟ ਦਾ ਸਥਾਈ ਹਿੱਸਾ' ਬਣ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਵਿਦੇਸ਼ੀ ਤਾਕਤਾਂ ਤੋਂ ਦਖ਼ਲਅੰਦਾਜੀ ਦੀ ਮੰਗ ਕਰਨ ਲਈ ਮੁਆਫ਼ੀ ਮੰਗਣੀ ਹੋਵੇਗੀ। ਨੱਢਾ ਨੇ ਇਕ ਬਿਆਨ 'ਚ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ ਨੂੰ ਹਮੇਸ਼ਾ ਤੋਂ ਦ੍ਰਿੜ ਭਾਰਤ, ਉਸ ਦੇ ਮਜ਼ਬੂਤ ਲੋਕਤੰਤਰ ਅਤੇ ਨਿਰਣਾਇਕ ਸਰਕਾਰ ਤੋਂ ਸਮੱਸਿਆਵਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ 'ਤੇ ਭਾਰਤ 'ਚ ਲੋਕਤੰਤਰ ਦੀ ਸਥਿਤੀ ਦੀ ਆਲੋਚਨਾ ਕਰ ਕੇ ਅਤੇ ਅਮਰੀਕਾ ਅਤੇ ਯੂਰਪ ਦੀ ਦਖ਼ਲਅੰਦਾਜੀ ਦੀ ਮੰਗ ਕਰ ਕੇ ਰਾਹੁਲ ਨੇ ਦੇਸ਼ ਦੀ ਪ੍ਰਭੂਸੱਤਾ 'ਤੇ ਹਮਲਾ ਕੀਤਾ ਹੈ। ਨੱਢਾ ਨੇ ਕਿਹਾ,''ਲੋਕਾਂ ਵਲੋਂ ਵਾਰ-ਵਾਰ ਗੈਰ-ਕਾਨੂੰਨੀ ਕੀਤੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਭਾਰਤ ਖ਼ਿਲਾਫ਼ ਕੰਮ ਕਰਨ ਵਾਲੇ ਟੂਲਕਿੱਟ ਦਾ ਸਥਾਈ ਹਿੱਸਾ ਬਣ ਗਏ ਹਨ।''

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਕੋਲਡ ਸਟੋਰੇਜ ਦੀ ਛੱਤ ਡਿੱਗੀ, 8 ਲੋਕਾਂ ਦੀ ਦਰਦਨਾਕ ਮੌਤ

ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਮੁਖੀ 'ਤੇ ਬ੍ਰਿਟੇਨ 'ਚ ਭਾਰਤ, ਉਸ ਦੀ ਸੰਸਦ, ਉਸ ਦੀ ਲੋਕਤੰਤਰੀ ਰੂਪ ਨਾਲ ਚੁਣੀ ਹੋਈ ਸਰਕਾਰ ਅਤੇ ਲੋਕਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਬ੍ਰਿਟੇਨ ਇਕ ਅਜਿਹਾ ਦੇਸ਼ ਹੈ, ਜਿਸ ਨੇ ਭਾਰਤ 'ਤੇ ਲੰਮੇ ਸਮੇਂ ਤੱਕ ਸ਼ਾਸਨ ਕੀਤਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਰਾਹੁਲ ਨੇ ਵਿਦੇਸ਼ੀ ਧਰਤੀ 'ਤੇ ਜੋ ਕੀਤਾ, ਉਸ ਨਾਲ ਦੇਸ਼ ਖ਼ਿਲਾਫ਼ ਕੰਮ ਕਰਨ ਵਾਲਿਆਂ ਨੂੰ ਮਜ਼ਬੂਤੀ ਮਿਲੀ ਹੈ। ਉੱਥੇ ਹੀ ਕਾਂਗਰਸ ਦਾ ਕਹਿਣਾ ਹੈ ਕਿ ਰਾਹੁਲ ਮੁਆਫ਼ੀ ਨਹੀਂ ਮੰਗਣਗੇ ਅਤੇ ਉਨ੍ਹਾਂ ਨੇ ਸੰਸਦ ਦੇ ਦੋਹਾਂ ਸਦਨਾਂ 'ਚ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਵਲੋਂ ਕੀਤੀ ਜਾ ਰਹੀ ਆਲੋਚਨਾ ਦਾ ਜਵਾਬ ਦੇਣ ਲਈ ਸੰਸਦ 'ਚ ਬੋਲਣ ਦੀ ਮਨਜ਼ੂਰੀ ਮੰਗੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News