ਰਾਹੁਲ ਦੇਸ਼ ਲਈ ਸ਼ਰਮਿੰਦਗੀ ਦਾ ਵੱਡਾ ਕਾਰਨ ਬਣ ਗਏ ਹਨ : ਕਿਰੇਨ ਰਿਜਿਜੂ

12/17/2022 2:22:38 PM

ਨਵੀਂ ਦਿੱਲੀ (ਭਾਸ਼ਾ)- ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਚੀਨ ਅਤੇ ਫ਼ੌਜ 'ਤੇ ਟਿੱਪਣੀਆਂ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਸ਼ਨੀਵਾਰ ਨੂੰ ਨਿਸ਼ਾਨਾ ਵਿੰਨ੍ਹਿਆ। ਰਿਜਿਜੂਨ ਨੇ ਕਿਹਾ ਕਿ ਉਹ ਨਾ ਸਿਰਫ਼ ਭਾਰਤੀ ਫ਼ੌਜ ਦਾ ਅਪਮਾਨ ਕਰ ਰਹੇ ਹਨ ਸਗੋਂ ਦੇਸ਼ ਦਾ ਅਕਸ ਵੀ ਵਿਗਾੜ ਰਹੇ ਹਨ। ਰਾਹੁਲ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਸੀ ਕਿ ਚੀਨ ਯੁੱਧ ਦੀ ਤਿਆਰੀ ਕਰ ਰਿਹਾ ਹੈ, ਜਦੋਂ ਕਿ ਭਾਰਤ ਸਰਕਾਰ ਸੁੱਤੀ ਹੋਈ ਹੈ ਅਤੇ ਖ਼ਤਰੇ ਨੂੰ ਨਜ਼ਰਅੰਦਾਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਚੀਨ ਨੇ 2000 ਵਰਗ ਕਿਲੋਮੀਟਰ ਭਾਰਤੀ ਖੇਤਰ ਖੋਹ ਲਿਆ ਹੈ ਅਤੇ 20 ਭਾਰਤੀ ਫ਼ੌਜੀਆਂ ਦਾ ਕਤਲ ਕਰ ਦਿੱਤਾ ਹੈ ਅਤੇ ਅਰੁਣਾਚਲ ਪ੍ਰਦੇਸ਼ 'ਚ ਸਾਡੇ ਜਵਾਨਾਂ ਨੂੰ ਕੁੱਟ ਰਿਹਾ ਹੈ।'' ਰਿਜਿਜੂ ਨੇ ਟਵੀਟ ਕੀਤਾ,''ਰਾਹੁਲ ਗਾਂਧੀ ਨਾ ਸਿਰਫ਼ ਭਾਰਤੀ ਫ਼ੌਜ ਦਾ ਅਪਮਾਨ ਕਰ ਰਹੇ ਹਨ ਸਗੋਂ ਦੇਸ਼ ਦਾ ਅਕਸ ਵੀ ਵਿਗਾੜ ਰਹੇ ਹਨ। ਉਹ ਨਾ ਸਿਰਫ਼ ਕਾਂਗਰਸ ਪਾਰਟੀ ਲਈ ਸਮੱਸਿਆ ਹੈ ਸਗੋਂ ਦੇਸ਼ ਲਈ ਸ਼ਰਮਿੰਦਗੀ ਦਾ ਵੱਡਾ ਕਾਰਨ ਵੀ ਬਣ ਗਏ ਹਨ।'' ਅਰੁਣਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਰਿਜਿਜੂ ਨੇ ਕਿਹਾ ਕਿ ਲੋਕਾਂ ਨੂੰ ਭਾਰਤੀ ਹਥਿਆਰਬੰਦ ਫ਼ੋਰਸਾਂ 'ਤੇ ਮਾਣ ਹੈ।

DIsha

This news is Content Editor DIsha