ਕਿਸਾਨ ਅੰਦੋਲਨ ਦੇ ਸਮਰਥਨ ’ਚ ਬੋਲੇ ਰਾਹੁਲ : ਖੇਤੀ ਵਿਰੋਧੀ ਕਾਨੂੰਨ ਲਏ ਜਾਣ ਵਾਪਸ

Friday, Aug 27, 2021 - 02:05 PM (IST)

ਕਿਸਾਨ ਅੰਦੋਲਨ ਦੇ ਸਮਰਥਨ ’ਚ ਬੋਲੇ ਰਾਹੁਲ : ਖੇਤੀ ਵਿਰੋਧੀ ਕਾਨੂੰਨ ਲਏ ਜਾਣ ਵਾਪਸ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨਾਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦੇ 9 ਮਹੀਨੇ ਪੂਰੇ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ‘ਖੇਤੀ ਵਿਰੋਧੀ’ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ। ਉਨ੍ਹਾਂ ਨੇ ‘ਫਾਰਮਜ਼ ਪ੍ਰੋਟੈਸਟ’ ਹੈਸ਼ਟੈਗ ਨਾਲ ਟਵੀਟ ਕੀਤਾ,‘‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗਾ, ਦੋਸਤਾਂ ਨੂੰ ਭੇਟ ਨਹੀਂ ਦੇਣ ਦੇਵਾਂਗੇ। ਖੇਤੀ ਵਿਰੋਧੀ ਕਾਨੂੰਨ ਵਾਪਸ ਲਵੋ।’’

PunjabKesari

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ,‘‘9 ਮਹੀਨਿਆਂ ਤੋਂ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਇਕ ‘ਕ੍ਰਾਂਤੀ’ ਖੇਤਾਂ ਦੀ ਕੋਖ ’ਚ ਪਲ ਰਹੀ ਹੈ, ਸੰਘਰਸ਼ ਦਾ ਜਨਮ ਹੋਵੇਗਾ, ਹੁਣ ਰਣ (ਲੜਾਈ) ‘ਭਿਆਨਕ’ ਹੋਵੇਗਾ।’’ ਦੱਸਣਯੋਗ ਹੈ ਕਿ ਵੱਡੀ ਗਿਣਤੀ ’ਚ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਸੰਬੰਧ ’ਚ 11 ਦੌਰ ਦੀ ਗੱਲਬਾਤ ਵੀ ਹੋਈ ਪਰ ਦੋਹਾਂ ਪੱਖਾਂ ਵਿਚਾਲੇ ਗਤੀਰੋਧ ਹਾਲੇ ਵੀ ਕਾਇਮ ਹੈ। ਪਿਛਲੇ ਕੁਝ ਮਹੀਨਿਆਂ ਤੋਂ ਕੋਈ ਗੱਲਬਾਤ ਨਹੀਂ ਹੋਈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ’ਚ ਹਨ।

PunjabKesari


author

DIsha

Content Editor

Related News