ਸਰਕਾਰ ਨੂੰ ਘੇਰਨ ਦੀ ਰਣਨੀਤੀ ''ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਨੇਤਾਵਾਂ ਨੂੰ ਨਾਸ਼ਤੇ ''ਤੇ ਬੁਲਾਇਆ

Monday, Aug 02, 2021 - 03:38 PM (IST)

ਨਵੀਂ ਦਿੱਲੀ- ਪੈਗਾਸਸ ਜਾਸੂਸੀ ਮਾਮਲੇ 'ਤੇ ਚਰਚਾ ਦੀ ਮੰਗ ਕਰ ਰਹੇ ਵਿਰੋਧੀ ਦਲਾਂ ਦੇ ਹੰਗਾਮੇ ਕਾਰਨ ਸੰਸਦ 'ਚ ਬਣੇ ਗਤੀਰੋਧ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ 'ਤੇ ਸੱਦਿਆ ਹੈ। ਸੂਤਰਾਂ ਅਨੁਸਾਰ, ਰਾਹੁਲ ਨੇ ਕਾਂਸਟੀਟਿਊਸ਼ਨ ਕਲੱਬ 'ਚ ਸਵੇਰੇ 9.45 ਵਜੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ 'ਤੇ ਸੱਦਿਆ ਹੈ ਤਾਂ ਕਿ ਪੈਗਾਸਸ ਮਾਮਲੇ 'ਤੇ ਸਰਕਾਰ ਨੂੰ ਅੱਗੇ ਘੇਰਨ ਅਤੇ ਦਬਾਅ ਬਣਾਉਣ ਦੀ ਰਣਨੀਤੀ 'ਤੇ ਚਰਚਾ ਕੀਤੀ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਇਸ 'ਚ ਦਰਮੁਕ, ਸ਼ਿਵ ਸੈਨਾ, ਰਾਜਦ, ਖੱਬੇ ਪੱਖੀ ਦਲਾਂ, ਤ੍ਰਿਣਮੂਲ ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲ ਦੇ ਨੇਤਾਵਾਂ ਨੂੰ ਸੱਦਿਆ ਗਿਆ ਹੈ। ਇਸ 'ਚ ਦੋਹਾਂ ਸਦਨਾਂ ਦੇ ਵਿਰੋਧੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ ’ਚ ਰੱਖਣ ਦੀ ਸਜ਼ਾ

ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਅਜਿਹੇ ਸਮੇਂ ਨਾਸ਼ਤੇ 'ਤੇ ਬੁਲਾਇਆ ਹੈ, ਜਦੋਂ ਪੈਗਾਸਸ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਹਾਂ ਸਦਨਾਂ 'ਚ ਗਤੀਰੋਧ ਬਣਿਆ ਹੋਇਆ ਹੈ। 19 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਸੀ ਪਰ ਹੁਣ ਤੱਕ ਦੋਹਾਂ ਸਦਨਾਂ ਦੀ ਕਾਰਵਾਈ ਰੁਕੀ ਰਹੀ ਹੈ। ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਪੈਗਾਸਸ ਜਾਸੂਸੀ ਮੁੱਦੇ 'ਤੇ ਪਹਿਲਾਂ ਚਰਚਾ ਕਰਵਾਉਣ ਲਈ ਸਰਕਾਰ ਦੇ ਤਿਆਰ ਹੋਣ ਦੇ ਬਾਅਦ ਤੋਂ ਹੀ ਸੰਸਦ 'ਚ ਗਤੀਰੋਧ ਖ਼ਤਮ ਹੋਵੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਧਿਰ ਦੀ ਮੰਗ ਨੂੰ ਖਾਰਜ ਕਰਦੇ ਹੋਏ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਇਹ ਕੋਈ ਮੁੱਦਾ ਹੀ ਨਹੀਂ ਹੈ।

ਇਹ ਵੀ ਪੜ੍ਹੋ : ਵੀਡੀਓ ਚੈਟ ’ਚ ਪ੍ਰੇਮਿਕਾ ਨੇ ਠੁਕਰਾਇਆ ਵਿਆਹ ਦਾ ਪ੍ਰਸਤਾਵ, ਮੁੰਡੇ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News