ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ ''ਚ ਭੇਜਿਆ

Monday, Apr 27, 2026 - 04:08 PM (IST)

ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ ''ਚ ਭੇਜਿਆ

ਨੈਸ਼ਨਲ ਡੈਸਕ : ਦਿੱਲੀ ਦੀ ਇੱਕ ਅਦਾਲਤ ਨੇ ਭਾਰਤੀ ਮਾਲ ਸੇਵਾ (IRS) ਦੇ ਸੀਨੀਅਰ ਅਧਿਕਾਰੀ ਦੀ ਧੀ ਦੇ ਕਤਲ ਦੇ ਮੁਲਜ਼ਮ ਅਤੇ ਸਾਬਕਾ ਘਰੇਲੂ ਸਹਾਇਕ ਰਾਹੁਲ ਮੀਣਾ (19) ਨੂੰ ਸੋਮਵਾਰ ਨੂੰ ਸੱਤ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਮੁੱਖ ਨਿਆਇਕ ਮੈਜਿਸਟਰੇਟ ਦੀਪਿਕਾ ਠਕਰਾਨ ਨੇ ਦਿੱਲੀ ਪੁਲਸ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਦੋਸ਼ੀ ਨੂੰ ਪੁੱਛਗਿੱਛ ਲਈ ਨਿਆਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਰਾਹੁਲ ਮੀਣਾ ਦੀ ਚਾਰ ਦਿਨਾਂ ਦੀ ਪੁਲਸ ਹਿਰਾਸਤ ਸੋਮਵਾਰ ਨੂੰ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ 'ਤੇ ਦੋਸ਼ ਹੈ ਕਿ ਉਸ ਨੇ 22 ਅਪ੍ਰੈਲ ਦੀ ਸਵੇਰ ਨੂੰ ਕੈਲਾਸ਼ ਹਿਲਜ਼ ਸਥਿਤ ਰਿਹਾਇਸ਼ 'ਤੇ ਭਾਰਤੀ ਤਕਨਾਲੋਜੀ ਸੰਸਥਾ (IIT) ਤੋਂ ਗ੍ਰੈਜੂਏਟ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਤੋਂ ਕੁਝ ਘੰਟੇ ਪਹਿਲਾਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਨੇ ਰਾਜਸਥਾਨ ਦੇ ਅਲਵਰ ਵਿੱਚ ਇੱਕ ਹੋਰ ਮਹਿਲਾ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਸੀ। ਫਿਲਹਾਲ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਸ਼ੀ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News