ਪੀ. ਐੱਮ. ਦੇ ਅਹੁਦੇ ਦੀ ਦਾਅਵੇਦਾਰੀ ਤੋਂ ਪਿੱਛੇ ਹਟੇ ਰਾਹੁਲ

07/26/2018 1:15:30 AM

ਨਵੀਂ ਦਿੱਲੀ—2019 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੈ ਵਿਰੋਧੀ ਪਾਰਟੀਆਂ ਦਾ ਇਕੋ-ਇਕ ਨਿਸ਼ਾਨਾ ਪ੍ਰਧਾਨ ਮੰਤਰੀ ਨਰਿੰਦਰ  ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਹਟਾਉਣਾ ਹੈ। ਇਸੇ ਕਾਰਨ ਕਾਂਗਰਸ ਨੇ ਪ੍ਰਧਾਨ ੰਮੰਤਰੀ ਦੇ ਅਹੁਦੇ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇ ਹੋਏ ਹਨ। ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਥਾਂ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਪ੍ਰਧਾਨ ਮੰਤਰੀ ਬਣਾਉਣ ਬਾਰੇ ਕਾਂਗਰਸ ਦੇ ਬਦਲ ਖੁੱਲ੍ਹੇ ਹਨ। ਪਾਰਟੀ ਦੇ ਇਸ ਰੁਖ਼ 'ਤੇ ਕਈ ਹੋਰਨਾਂ ਪਾਰਟੀਆਂ ਨੇ ਆਪਣਾ ਪ੍ਰਤੀਕਰਮ ਪ੍ਰਗਟਾਇਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਵੀ ਪ੍ਰਧਾਨ ਮੰਤਰੀ ਪ੍ਰਵਾਨ ਹੋ ਸਕਦਾ ਹੈ। ਉਸਦਾ ਸਬੰਧ ਆਰ. ਐੱਸ. ਐੱਸ. ਤੇ ਭਾਜਪਾ ਨਾਲ ਨਹੀਂ ਹੋਣਾ ਚਾਹੀਦਾ। ਤ੍ਰਿਣਮੂਲ ਕਾਂਗਰਸ ਦੇ ਨੇਤਾ ਦਿਨੇਸ਼ ਤ੍ਰਿਵੇਦੀ ਨੇ ਕਿਹਾ ਕਿ ਲੋਕਰਾਜ ਵਿਚ ਲੋਕ ਹੀ ਫੈਸਲਾ ਕਰਨਗੇ ਕਿ ਕਿਹੜਾ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਬਣੇਗਾ।


Related News