ਰਾਹੁਲ ਨੇ ਟਰੰਪ ''ਤੇ ਹੋਏ ਹਮਲੇ ''ਤੇ ਜਤਾਈ ਚਿੰਤਾ, ਕਿਹਾ- ਅਜਿਹੀਆਂ ਹਰਕਤਾਂ ਦੀ ਹੋਣੀ ਚਾਹੀਦੀ ਹੈ ਸਖ਼ਤ ਨਿੰਦਾ
Sunday, Jul 14, 2024 - 10:36 AM (IST)
ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਤਲ ਦੀ ਕੋਸ਼ਿਸ਼ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਟਰੰਪ (78) ਪੈਨਸਿਲਵੇਨੀਆ 'ਚ ਇਕ ਚੋਣ ਰੈਲੀ ਦੌਰਾਨ ਹੋਏ ਹਮਲੇ 'ਚ ਕੰਨ ਦੇ ਉਪਰਲੇ ਹਿੱਸੇ 'ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ। ਸੀਕਰੇਟ ਸਰਵਿਸ ਦੇ ਇਕ ਮੈਂਬਰ ਨੇ ਹਮਲਾਵਰ ਨੂੰ ਮਾਰ ਦਿੱਤਾ। ਰਾਹੁਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੈਂ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਤਲ ਦੀ ਕੋਸ਼ਿਸ਼ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਜਿਹੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।''
ਸਾਬਕਾ ਕਾਂਗਰਸ ਪ੍ਰਧਾਨ ਨੇ ਵੀ ਟਰੰਪ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕੀਤੀ। 'ਯੂ.ਐੱਸ. ਸੀਕਰੇਟ ਸਰਵਿਸ' ਨੇ ਕਿਹਾ ਕਿ ਸ਼ਨੀਵਾਰ ਨੂੰ ਇਕ ਸ਼ੱਕੀ ਹਮਲਾਵਰ ਨੇ ਪੈਨਸਿਲਵੇਨੀਆ ਦੇ ਬਟਲਰ 'ਚ ਰੈਲੀ ਵਾਲੀ ਥਾਂ ਦੇ ਬਾਹਰ ਇਕ ਉੱਚੇ ਸਥਾਨ ਤੋਂ ਸਟੇਜ ਵੱਲ ਕਈ ਗੋਲੀਆਂ ਚਲਾਈਆਂ, ਜਿਸ 'ਚ ਇਕ ਗੋਲੀ ਟਰੰਪ ਦੇ ਸੱਜੇ ਕੰਨ ਦੇ ਉੱਪਰ ਲੱਗੀ। ਹਮਲਾਵਰ ਨੇ ਰੈਲੀ ਵਿਚ ਇਕ ਦਰਸ਼ਕ ਦਾ ਕਤਲ ਕਰ ਦਿੱਤਾ ਅਤੇ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਸੀਕ੍ਰੇਟ ਸਰਵਿਸ ਏਜੰਟਾਂ ਨੇ ਤੁਰੰਤ ਟਰੰਪ ਨੂੰ ਉੱਥੋਂ ਹਟਾ ਦਿੱਤਾ ਅਤੇ ਉਨ੍ਹਾਂ ਨੂੰ ਸਟੇਜ ਦੇ ਪਿੱਛੇ ਲੈ ਗਏ। ਟਰੰਪ ਦੇ ਸੱਜੇ ਕੰਨ 'ਚੋਂ ਖੂਨ ਨਿਕਲਦਾ ਦੇਖਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e