ਰਾਮ ਮੰਦਰ ਟਰੱਸਟ ਦੇ ਮਾਮਲੇ ’ਤੇ ਰਾਹੁਲ ਨੇ ਕਿਹਾ- ‘ਸ਼੍ਰੀਰਾਮ ਦੇ ਨਾਮ ’ਤੇ ਧੋਖਾ ਅਧਰਮ ਹੈ’

06/14/2021 6:28:28 PM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨਾਲ ਸਬੰਧਤ ਇਕ ਜ਼ਮੀਨ ਸੌਦੇ ਵਿਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਭਗਵਾਨ ਰਾਮ ਦੇ ਨਾਮ ’ਤੇ ਧੋਖਾ ਕਰਨਾ ਅਧਰਮ ਹੈ। ਰਾਹੁਲ ਨੇ ਟਵੀਟ ਕੀਤਾ ਸ਼੍ਰੀਰਾਮ ਖ਼ੁਦ ਨਿਆਂ ਹੈ, ਸੱਚ ਹੈ, ਧਰਮ ਹੈ। ਉਨ੍ਹਾਂ ਦੇ ਨਾਮ ’ਤੇ ਧੋਖਾ ਅਧਰਮ ਹੈ। 

PunjabKesari

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ’ਤੇ ਭਿ੍ਰਸ਼ਟਾਚਾਰ ਦੇ ਗੰਭੀਰ ਦੋਸ਼ ਲਾਉਂਦੇ ਹੋਏ ਇਸ ਦੀ ਸੀ. ਬੀ. ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਾਂਚ ਦੀ ਮੰਗ ਕੀਤੀ ਸੀ। ਸੰਜੇ ਸਿੰਘ ਨੇ ਐਤਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਸਨਸਨੀਖੇਜ਼ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਸੰਸਥਾ ਦੇ ਮੈਂਬਰਅਨਿਲ ਮਿਸ਼ਰਾ ਦੀ ਮਦਦ ਨਾਲ ਦੋ ਕਰੋੜ ਰੁਪਏ ਦੀ ਜ਼ਮੀਨ 18 ਕਰੋੜ ਰੁਪਏ ਵਿਚ ਖਰੀਦੀ, ਜੋ ਸਿੱਧ-ਸਿੱਧੇ ਮਨੀ ਲਾਂਡਰਿੰਗ ਦਾ ਮਾਮਲਾ ਹੈ ਅਤੇ ਸਰਕਾਰ ਇਸ ਦੀ ਸੀ. ਬੀ. ਆਈ. ਅਤੇ ਈ.ਡੀ. ਤੋਂ ਜਾਂਚ ਕਰਵਾਏ। ਓਧਰ ਚੰਪਤ ਰਾਏ ਨੇ ਇਨ੍ਹਾਂ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਦੇ ਦੋਸ਼ਾਂ ਤੋਂ ਨਹੀਂ ਡਰਦੇ। 

PunjabKesari


Tanu

Content Editor

Related News